23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਸਾਖੀ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 12-04-2026
ਦੋਰਾਹਾ, 11 ਅਪ੍ਰੈਲ ਮਨਜੀਤ ਸਿੰਘ ਗਿੱਲ-ਪਿੰਡ ਕੱਦੋਂ ਵਿਖੇ ਵਿਸਾਖੀ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਭਾਈ ਗੁਰਮੁਖ ਸਿੰਘ, ਮਹਿਕ ਬੱਤਾਂ, ਦਲਜੀਤ ਸਿੰਘ ਪੱਪੀ ਤੇ ਬਲਵੀਰ ਸਿੰਘ ਮੋਲੀ ਨੇ ਦੱਸਿਆ ਕਿ ਵਿਸਾਖੀ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਵਿੱਚ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ | ਇਸ ਮੌਕੇ ਵਿਰਾਜ ਕੱਦੋਂ, ਦਲਜੀਤ ਸਿੰਘ, ਗੁਰਮੁੱਖ ਸਿੰਘ,ਬਲਵੀਰ ਸਿੰਘ, ਗਰਚਰਨ ਸਿੰਘ, ਹੁਸ਼ਿਆਰ ਸਿੰਘ, ਗ੍ਰੰਥੀ ਭਾਈ ਸਤਵੱਤ ਸਿੰਘ ਸੋਢੀ, ਭਰਪੂਰ ਸਿੰਘ, ਕਲਵੰਤ ਸਿੰਘ, ਮੀਹਾ ਸਿੰਘ, ਜਸਵਿੰਦਰ ਸਿੰਘ ਬਲਾਸਪੁਰ, ਭਾਈ ਸੁਰਿੰਦਰ ਸਿੰਘ, ਮਨਜੀਤ ਸਿੰਘ ਕਟਾਣਾ ਸਾਹਿਬ, ਬਾਬਾ ਰਣਜੀਤ ਸਿੰਘ ਨਸਰਾਲੀ, ਗੁਰਮੇਲ ਸਿੰਘ, ਐਰਸਪ੍ਰਤਾਪ ਸਿੰਘ ਕੱਦੋਂ, ਵਾਰਬੀ ਕੱਦੋਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜ ਪਿਆਰਿਆਂ ਦੀ ਅਗਵਾਈ 'ਚ ਖ਼ਾਲਸਾ ਸਾਜਨਾ ਦਿਵਸ ਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ... ਅਗਲੀ ਖ਼ਬਰ ਮੰਤਰੀ ਮੁੰਡੀਆਂ ਅਤੇ ਚੇਅਰਮੈਨ ਰਾਜੀ ਸਾਹਨੇਵਾਲ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।