30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 13-04-2026
ਸਾਹਨੇਵਾਲ, 12 ਅਪ੍ਰੈਲ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ | ਜਿਸ ਵਿਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਪਿ੍ੰਸੀਪਲ ਮਨਵਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਉਨ੍ਹਾਂ ਅੱਗੇ ਦੱਸਿਆ ਕਿ ਨਤੀਜਿਆਂ ਵਿੱਚ ਹਰਸ਼ਪ੍ਰੀਤ ਕੌਰ ਨੇ 93 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਸਾਨਵੀ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਅੰਸ਼ੂ ਨੇ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਭੰਡਾਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇੱਥੇ ਇਹ ਵੀ ਵਰਨਣਯੋਗ ਹੈ ਕਿ ਜਿੱਥੇ ਸ਼ਕਤੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉੱਥੇ ਹੀ ਅੱਠਵੀਂ ਜਮਾਤ ਦੇ ਆਏ ਨਤੀਜਿਆਂ 'ਚ ਵੀ ਸ਼ਕਤੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰ ਕੇ ਸਕੂਲ, ਮਾਤਾ ਪਿਤਾ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ |
ਪਿਛਲੀ ਖ਼ਬਰ ਖ਼ਰੀਦ ਏਜੰਸੀਆਂ ਦੇ ਮਾਪਦੰਡਾਂ 'ਤੇ ਪੂਰਾ ਨਹੀਂ ਉਤਰ ਰਹੀ ਕਣਕ, ਕਿਸਾਨ ਮੰਡੀਆਂ 'ਚ ਹੋ ਰਹੇ ਪ੍ਰੇਸ਼ਾਨ-ਟੀਮਾਂ ਅਨਾਜ ਮੰਡ... ਅਗਲੀ ਖ਼ਬਰ ਏ. ਐਸ. ਕਾਲਜ ਦੇ ਡਾ. ਪ੍ਰਵੇਸ਼ ਨੇ ਲੈਫ਼ਟੀਨੈਂਟ ਦਾ ਰੈਂਕ ਕੀਤਾ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।