30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਿਸਾਨ ਅਤੇ ਮਜ਼ਦੂਰ ਯੂਨੀਅਨਾਂ ਵਿਚਕਾਰ ਏਕਾ ਹੋਣਾ ਅਜੋਕੇ ਸਮੇਂ ਦੀ ਅਹਿਮ ਲੋੜ-ਟਿਕੈਤ ਐੱਸ. ਕੇ. ਐੱਮ. ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨ ਆਗੂ ਰਾਜੇਵਾਲ ਤੇ ਲੱਖੋਵਾਲ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 13-04-2026
ਸਮਰਾਲਾ, 12 ਅਪ੍ਰੈਲ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦਾ ਸੂਬਾ ਪੱਧਰੀ ਸੈਮੀਨਾਰ ਜੋ ਬੀਤੇ ਦਿਨੀਂ ਮੋਗਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸੰਯੁਕਤ ਕਿਸਾ ਮੋਰਚੇ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਮੁੱਖ ਬੁਲਾਰੇ ਵਜੋਂ ਭਾਗ ਲੈ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਸਬੰਧੀ ਭਰਪੂਰ ਜਾਣਕਾਰੀ ਦਿੱਤੀ | ਇਸ ਸਬੰਧੀ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਬੀ. ਕੇ. ਯੂ. (ਲੱਖੋਵਾਲ) ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਸੈਮੀਨਾਰ ਤੋਂ ਬਾਅਦ ਰਾਕੇਸ਼ ਟਿਕੈਤ ਬੀ. ਕੇ. ਯੂ. (ਲੱਖੋਵਾਲ) ਦੇ ਅਜਮੇਰ ਸਿੰਘ ਲੱਖੋਵਾਲ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ | ਉਪਰੰਤ ਰਾਕੇਸ਼ ਟਿਕੈਤ ਪੰਜਾਬ ਦੀਆਂ ਦੋ ਪ੍ਰਮੁੱਖ ਜਥੇਬੰਦੀਆਂ ਬੀ. ਕੇ. ਯੂ. (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਬੀ. ਕੇ. ਯੂ. (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨਾਲ ਸਮਰਾਲਾ ਵਿਖੇ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਉਨ੍ਹਾਂ ਬਲਬੀਰ ਸਿੰਘ ਰਾਜੇਵਾਲ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ, ਉਮੀਦ ਪ੍ਰਗਟ ਕੀਤੀ ਕਿ ਉਹ ਜਲਦੀ ਸਿਹਤਯਾਬ ਹੋ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਅਗਵਾਈ ਕਰਨਗੇ | ਇਸ ਉਪਰੰਤ ਉਨ੍ਹਾਂ ਕਿਰਸਾਨੀ ਮੁੱਦੇ ਉੱਤੇ ਦੋਵੇਂ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਆਉਣੀ ਸ਼ੁਰੂ ਹੋ ਚੁੱਕੀ ਹੈ, ਪ੍ਰੰਤੂ ਪੰਜਾਬ ਸਰਕਾਰ ਆ ਰਹੀ ਫ਼ਸਲ ਵਿੱਚ ਕਾਲਾ ਦਾਣਾ ਅਤੇ ਨਮੀ ਵੱਧ ਹੋਣ ਦਾ ਬਹਾਨਾ ਲਗਾ ਕੇ ਖ਼ਰੀਦਣ ਤੋਂ ਆਨਾਕਾਨੀ ਕਰਨ ਦੇ ਯਤਨ ਕਰ ਰਹੀ ਹੈ, ਜੇਕਰ ਸਰਕਾਰ ਨੇ ਅਜਿਹਾ ਕੋਈ ਕਦਮ ਚੁੱਕਿਆ ਕਿਸਾਨਾਂ ਵੱਲੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਦਾ ਸਮਾਂ ਮੰਗ ਕਰਦਾ ਹੈ ਕਿ ਕਿਸਾਨ ਅਤੇ ਮਜ਼ਦੂਰ ਇੱਕ ਹੋ ਕੇ ਸੰਘਰਸ਼ ਵਿੱਢਣ, ਜੇਕਰ ਅਜਿਹਾ ਨਾ ਹੋਇਆ ਤਾਂ ਕੇਂਦਰ ਸਰਕਾਰ ਜੋ ਪਹਿਲਾਂ ਹੀ ਕਾਰਪੋਰੇਟ ਘਰਾਣਿਆਂ ਦੀ ਹਿਤੈਸ਼ੀ ਹੈ, ਕਿਸਾਨਾਂ ਨੂੰ ਦਬਾਉਣ ਵਿਚ ਕਾਮਯਾਬ ਹੋ ਜਾਵੇਗੀ, ਪ੍ਰੰਤੂ ਸੰਯੁਕਤ ਕਿਸਾਨ ਮੋਰਚਾ ਅਜਿਹਾ ਨਹੀਂ ਹੋਣ ਦੇਵੇਗਾ | ਦੋਵੇਂ ਆਗੂਆਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਸਾਨੀ ਏਕੇ ਦੀ ਹਾਮੀ ਭਰੀ | ਇਸ ਮੌਕੇ ਪਰਮਿੰਦਰ ਸਿੰਘ ਪਾਲਮਾਜਰਾ ਸੂਬਾ ਜਨਰਲ ਸਕੱਤਰ ਬੀ. ਕੇ. ਯੂ. (ਲੱਖੋਵਾਲ), ਸੁਖਵਿੰਦਰ ਸਿੰਘ ਭੱਟੀਆਂ ਸੂਬਾ ਮੀਤ ਪ੍ਰਧਾਨ ਬੀ. ਕੇ. ਯੂ. (ਰਾਜੇਵਾਲ), ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਬੀ. ਕੇ. ਯੂ. (ਲੱਖੋਵਾਲ), ਪਵਨਦੀਪ ਸਿੰਘ ਮੇਹਲੋਂ ਮੀਤ ਪ੍ਰਧਾਨ, ਇੰਦਰ ਸਿੰਘ ਜੌਲੀ ਪ੍ਰੈੱਸ ਸਕੱਤਰ, ਦਲਜੀਤ ਸਿੰਘ ਊਰਨਾ ਜ.ਸਕੱਤਰ ਬਲਾਕ ਸਮਰਾਲਾ ਬੀ.ਕੇ.ਯੂ. (ਲੱਖੋਵਾਲ), ਬਲਜਿੰਦਰ ਸਿੰਘ ਬੌਂਦਲੀ, ਰਣਧੀਰ ਸਿੰਘ ਖੱਟਰਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਦੋਨੋਂ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |
ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਸਮਰਾਲਾ ਵਿਖੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ ਨਾਲ ਮੀਟਿੰਗ ਕਰਦੇ ਹੋਏ | ਤਸਵੀਰ : ਕੁਲਵਿੰਦਰ ਸਿੰਘ


ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਸਕੂਲ ਕੋਟਾਂ ਦੀ ਅੱਠਵੀਂ ਕਲਾਸ ਦੀ ਬਬਲੀਨ ਕੌਰ ਨੇ ਪੰਜਾਬ 'ਚੋਂ ਕੀਤਾ ਹਾਸਿਲ ਕੀਤਾ ਚੌਥਾ ਸਥਾਨ ਅਗਲੀ ਖ਼ਬਰ ਬਲਾਕ ਪ੍ਰਧਾਨ ਗਿੱਲ ਬੇਰਕਲਾਂ ਅਤੇ ਚੇਅਰਮੈਨ ਕੂਹਲੀ ਦਾ ਆਗੂਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।