29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੰਜਾਬੀ ਐਤਕੀਂ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ-ਪਰਮਜੀਤ ਢਿੱਲੋਂ ਹਲਕੇ 'ਚ ਲੋਕ ਸੰਪਰਕ ਪ੍ਰੋਗਰਾਮ ਸ਼ੁਰੂ, ਜ਼ੋਨ ਯੂਥ ਪ੍ਰਧਾਨ ਕੀਤਾ ਨਿਯੁਕਤ

ਅਜੀਤ ਡੈਸਕ 13-04-2026
ਸਮਰਾਲਾ, 12 ਅਪ੍ਰੈਲ (ਗੋਪਾਲ ਸੋਫਤ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਥਾਨਕ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਵੱਲੋਂ ਅੱਜ ਆਰੰਭ ਕੀਤੇ ਲੋਕ ਸੰਪਰਕ ਪ੍ਰੋਗਰਾਮ ਦੇ ਤਹਿਤ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ 'ਤੇ ਪਿੰਡ ਘੁਲਾਲ 'ਚ ਇਕੱਤਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੰਜਾਬ ਭਰ ਵਿੱਚ ਅਕਾਲੀ ਰੈਲੀਆਂ ਦਾ ਪਹਿਲਾ ਗੇੜ ਮੁਕੰਮਲ ਕਰਨ ਉਪਰੰਤ ਉਨ੍ਹਾਂ ਨੇ ਹਲਕੇ ਵਿੱਚ ਇਹ ਲੋਕ ਸੰਪਰਕ ਪ੍ਰੋਗਰਾਮ ਆਰੰਭਿਆ ਹੈ ਜਿਸ ਅਧੀਨ ਪਿੰਡ- ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ ਕਿਉਂਕਿ ਹੁਣ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਨੂੰ 27 ਦੀਆਂ ਚੋਣਾਂ ਵਿਚ ਜਿਤਾ ਕੇ ਪੰਜਾਬ ਹਿਤੈਸ਼ੀ ਸਰਕਾਰ ਬਣਾਈ ਜਾਵੇ |
ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿਚ ਅਕਾਲੀ ਦਲ ਨਾਲ ਜੁੜਨ ਦਾ ਵੱਡਾ ਉਤਸ਼ਾਹ ਹੈ ਅਤੇ ਉਹ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਲ ਹੋ ਰਹੇ ਹਨ | ਕਿਉਂਕਿ ਪੰਜਾਬ ਦੇ ਵੋਟਰਾਂ ਨੇ ਦੇਖ ਲਿਆ ਹੈ ਕਿ ਅਕਾਲੀ ਦਲ ਦੀਆਂ ਵਿਰੋਧੀ ਪਾਰਟੀਆਂ ਨੇ ਝੂਠ ਦਾ ਪ੍ਰਚਾਰ ਨਾਲ ਸਿਰਫ਼ ਇਸ਼ਤਿਹਾਰਬਾਜ਼ੀ ਦੇ ਨਾਲ ਗਲਤ ਪ੍ਰਚਾਰ ਰਾਹੀਂ ਸੱਤਾ ਪ੍ਰਾਪਤ ਕੀਤੀ ਸੀ | ਪਰ ਅੱਜ ਲੋਕ ਇਨ੍ਹਾਂ ਤੋਂ ਦੁਖੀ ਹਨ | ਢਿੱਲੋਂ ਨੇ ਕਿਹਾ ਕਿ ਪਿੰਡ ਘੁਲਾਲ ਵਿਚ ਇੱਕ ਲੋਕ ਮਿਲਣੀ ਦਾ ਪ੍ਰੋਗਰਾਮ ਰੱਖਿਆ ਸੀ | ਪਰ ਭਾਰੀ ਇਕੱਠ ਹੋ ਗਿਆ ਹੈ ਅਤੇ ਨੌਜਵਾਨਾਂ ਨੇ ਪਾਰਟੀ ਪ੍ਰਤੀ ਜਿੰਮੇਵਾਰੀਆਂ ਵੀ ਸਾਂਭੀਆਂ ਹਨ ਜੋ ਆਉਣ ਵਾਲੇ ਸਮੇਂ ਦੇ ਵਿਚ ਅਕਾਲੀ ਦਲ ਨੂੰ ਹੋਰ ਵੀ ਮਜਬੂਤ ਕਰਨਗੇ |
ਇਸ ਮੌਕੇ 'ਤੇ ਯੂਥ ਅਕਾਲੀ ਦਲ ਦੇ ਬਲਾਕ ਸੰਮਤੀ ਜੋਨ ਘੁਲਾਲ ਦੇ ਨਵੇਂ ਨਿਯੁਕਤ ਪ੍ਰਧਾਨ ਗੁਰਵਿੰਦਰ ਸਿੰਘ ਗੁਰੀ ਨੇ ਕਿਹਾ ਕਿ ਉਹ ਹਰ ਇੱਕ ਨੌਜਵਾਨ ਕੋਲ ਪਾਰਟੀ ਦਾ ਸੁਨੇਹਾ ਲੈ ਕੇ ਜਾਣਗੇ ਅਤੇ ਪੂਰੀ ਜ਼ਿੰਮੇਵਾਰੀ ਨਿਭਾ ਕੇ ਹਰ ਪਿੰਡ ਵਿਚ ਅਕਾਲੀ ਦਲ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ | ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਜਸਮੇਲ ਸਿੰਘ ਬੌਂਦਲੀ, ਬੇਅੰਤ ਸਿੰਘ ਬਲਾਲਾ, ਪਰਮਿੰਦਰ ਸਿੰਘ ਬਾਵਾ, ਸਾਬਕਾ ਸਰਪੰਚ ਜਸਮੇਲ ਸਿੰਘ, ਹਰਮਿੰਦਰ ਸਿੰਘ, ਸਤਵਿੰਦਰਜੀਤ ਸਿੰਘ, ਗੁਰਮੁਖ ਸਿੰਘ, ਗੁਰਚਰਨ ਸਿੰਘ, ਨਵਾਂ ਯੂਥ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਗੁਰੀ, ਰਣਜੀਤ ਸਿੰਘ, ਨਿੰਦਾ ਘੁਲਾਲ, ਪ੍ਰਭ ਮਾਂਗਟ, ਸੰਦੀਪ ਘੁਲਾਲ, ਪ੍ਰੀਤ ਮਾਂਗਟ, ਹਰਪ੍ਰੀਤ ਫੌਜੀ ਪ੍ਰਭਦੀਪ ਸਿੰਘ ਅਤੇ ਲੰਬੜਦਾਰ ਹਰਜਿੰਦਰ ਸਿੰਘ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਦਾਰੀਆਂ ਯੂਥ ਕਲੱਬ ਪਟਿਆਲਾ ਵਲੋਂ 5ਵਾਂ ਦਸਤਾਰ ਤੇ ਦੁਮਾਲਾ ਮੁਕਾਬਲਾ 18 ਨੂੰ ਅਗਲੀ ਖ਼ਬਰ ਮੰਡੀਆਂ 'ਚ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਖਰੀਦ ਦਾ ਕੰਮ ਬੰਦ 3 ਦਿਨਾਂ ਤੋਂ ਫ਼ਸਲ ਵਿਕਣ ਦੇ ਇੰਤਜ਼ਾਰ 'ਚ ਬੈਠੇ ਕਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।