15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਹਲਕਾ ਇੰਚਾਰਜ ਡਾ. ਕੰਗ ਅਤੇ ਚੇਅਰਮੈਨ ਨੇ ਸਿੱਧਵਾਂ ਬੇਟ ਦੇ ਮੁੱਖ ਖ਼ਰੀਦ ਕੇਂਦਰ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਅਜੀਤ ਡੈਸਕ 15-04-2026
ਸਿੱਧਵਾਂ ਬੇਟ, 14 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਬਲੌਰ ਸਿੰਘ ਮੁੱਲਾਂਪੁਰ ਨੇ ਸਥਾਨਕ ਮੁੱਖ ਖ਼ਰੀਦ ਕੇਂਦਰ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਆਖਿਆ ਕਿ ਕਿਸਾਨਾਂ ਦੀ ਹਾੜ੍ਹੀ ਦੀ ਮੁੱਖ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ |
ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ | ਉਨ੍ਹਾਂ ਆਖਿਆ ਕਿ ਖ਼ਰੀਦ ਸਬੰਧੀ ਵੱਖ-ਵੱਖ ਏਜੰਸੀਆਂ ਦੇ ਖ਼ਰੀਦ ਅਧਿਕਾਰੀਆਂ ਨੂੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਿਸਾਨਾਂ ਨੂੰ ਕਣਕ ਦੀ ਨਮੀ ਦੇ ਨਾਂਅ 'ਤੇ ਤੰਗ ਪ੍ਰੇਸ਼ਾਨ ਨਾ ਕਰਨ, ਕਿਉਂਕਿ ਕਿਸਾਨ ਪਹਿਲਾਂ ਹੀ ਬੇਮੌਸਮੀ ਬਰਸਾਤ ਅਤੇ ਝੱਖੜ ਦਾ ਝੰਬਿਆ ਪਿਆ ਹੈ | ਇਸ ਮੌਕੇ ਦਫ਼ਤਰ ਦੇ ਸਕੱਤਰ ਕੰਵਲਪ੍ਰੀਤ ਸਿੰਘ ਕਲਸੀ ਨੇ ਆਖਿਆ ਕਿ ਸਾਡੇ ਦਫ਼ਤਰ ਅਧੀਨ ਪੈਂਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਪੂਰੇ ਪ੍ਰਬੰਧ ਕੀਤੇ ਗਏ ਹਨ | ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦੀ ਪੂਰੀ ਸਹੂਲਤ ਦਿੱਤੀ ਗਈ ਹੈ ਅਤੇ ਆੜ੍ਹਤੀਆਂ ਨੂੰ ਵੀ ਆਖਿਆ ਗਿਆ ਹੈ ਕਿ ਉਹ ਬਰਸਾਤ ਆਦਿ ਨੂੰ ਵੇਖਦੇ ਹੋਏ ਮੰਡੀਆਂ ਵਿਚ ਤਰਪਾਲਾਂ ਦਾ ਪੂਰਾ ਪ੍ਰਬੰਧ ਕਰਨ |
ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਸਾਬਕਾ ਵਾਈਸ ਚੇਅਰਮੈਨ ਗੁਲਵੰਤ ਸਿੰਘ ਜੰਡੀ, ਪ੍ਰਧਾਨ ਬਲਕਾਰ ਸਿੰਘ ਲਾਡੀ, ਆੜ੍ਹਤੀਆ ਸੁਭਾਸ਼ ਮਿੱਤਲ, ਲੇਖਾਕਾਰ ਸੀਮਾ ਰਾਣੀ, ਮੰਡੀ ਸੁਪਰਵਾਈਜ਼ਰ ਪ੍ਰਦੀਪ ਜਿੰਦਲ, ਇੰਸ. ਪਨਗਰੇਨ ਹਰਜੀਤ ਸਿੰਘ, ਪ੍ਰਧਾਨ ਅਜਮੇਰ ਸਿੰਘ, ਗੁਰਜੀਤ ਸਿੰਘ ਭੂੰਦੜੀ, ਯੂਥ ਬਲਾਕ ਪ੍ਰਧਾਨ ਜਸਦੀਪ ਸਿੰਘ ਭੁਮਾਲ, ਸਰਪੰਚ ਜੱਜ ਸਿੰਘ, ਅਮਨਦੀਪ ਸਿੰਘ, ਹਰਮਿੰਦਰ ਸਿੰਘ, ਜਤਿੰਦਰ ਸਿੰਘ, ਸਤੀਸ਼ ਕੁਮਾਰ, ਪੰਚ ਭੁਪਿੰਦਰ ਸਿੰਘ, ਪੰਚ ਰਾਮ ਲਾਲ, ਪੰਚ ਗੁਰਸੇਵਕ ਸਿੰਘ, ਗੁਲਵੰਤ ਸਿੰਘ ਸਦਰਪੁਰਾ, ਜਰਨੈਲ ਸਿੰਘ, ਬਲਵੀਰ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਮਨਜਿੰਦਰ ਸਿੰਘ, ਡਾ: ਜਗਦੇਵ ਸਿੰਘ, ਦਲਜੀਤ ਸਿੰਘ, ਮਨਪ੍ਰੀਤ ਸਿੰਘ, ਅੰਮਿ੍ਤ ਸਿੰਘ, ਭੁਪਿੰਦਰ ਸਿੰਘ, ਵਰਿੰਦਰ ਸਿੰਘ, ਜਸਪ੍ਰੀਤ ਕੌਰ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਜਗਜੀਤ ਸਿੰਘ ਆਦਿ ਤੋਂ ਇਲਾਵਾ ਕਈ ਹੋਰ ਪਤਵੰਤੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਅੰਬੇਡਕਰ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਭਾਜਪਾ ਨੇ ਡਾ. ਭੀਮ ਰਾਓ ਅੰਬੇਡਕਰ ਦੇ 136ਵੇਂ ਜਨਮ ਦਿਵਸ ਮੌਕੇ ਕਰਵਾਇਆ ਵਿਸ਼ਾਲ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।