15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਲਸਾੜਾ 'ਚ ਡਾ. ਭੀਮ ਰਾਓ ਅੰਬੇਡਕਰ ਜਨਮ ਦਿਨ ਮਨਾਇਆ

ਅਜੀਤ ਡੈਸਕ 15-04-2026
ਮਲੌਦ, 14 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਪੋਹਲੇਵਾਸ ਵਿਖੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਵਲੋਂ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਬਹੁਤ ਹੀ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਬੁਲਾਰਿਆਂ ਵਲੋਂ ਬਾਬਾ ਸਾਹਿਬ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਾਏ ਪੂਰਨਿਆਂ ਉੱਪਰ ਚੱਲ ਕੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕਦਾ ਹੈ | ਇਸ ਮੌਕੇ ਸੁਦਾਗਰ ਸਿੰਘ ਫ਼ੌਜੀ, ਸਾਬਕਾ ਪੰਚ ਪ੍ਰਗਟ ਸਿੰਘ, ਮਿ: ਰਣਧੀਰ ਸਿੰਘ, ਪ੍ਰਧਾਨ ਸੁਖਦਰਸ਼ਨ ਸਿੰਘ, ਦਲਜੀਤ ਸਿੰਘ, ਗਗਨਪ੍ਰੀਤ ਸਿੰਘ, ਕਰਨਵੀਰ ਸਿੰਘ, ਗੁਰਜੋਤ ਸਿੰਘ, ਹਰਬੰਸ ਸਿੰਘ, ਗੁਰਜੀਤ ਸਿੰਘ, ਸਾਹਿਲ, ਗੁਰਨੂਰ ਸਿੰਘ, ਅਮਨਜੋਤ ਸਿੰਘ, ਬਲਕਾਰ ਸਿੰਘ ਲਸਾੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਇਆ ਦੇਵੀ ਗੋਇਲ ਪਬਲਿਕ ਸਕੂਲ, ਪੋਹੀੜ ਵਿਖੇ ਵਿਸਾਖੀ ਸਮਾਰੋਹ ਮਨਾਇਆ ਅਗਲੀ ਖ਼ਬਰ ਡਾ. ਅੰਬੇਡਕਰ ਦੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।