27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਸਰਕਾਰ ਦੇ ਕਣਕ ਦੇ ਮੰਡੀਕਰਨ ਦੇ ਦਾਅਵੇ ਖੋਖਲੇ ਸਾਬਤ ਹੋਏ- ਮਦਨੀਪੁਰ

ਅਜੀਤ ਡੈਸਕ 18-04-2026
ਦੋਰਾਹਾ, 17 ਅਪ੍ਰੈਲ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਦੋਰਾਹਾ ਅਨਾਜ ਮੰਡੀ ਦਾ ਦੌਰਾ ਕਰਨ ਸਮੇਂ ਕਿਹਾ ਕਿ ਆਪ ਸਰਕਾਰ ਵੱਲੋਂ ਕਣਕ ਦੇ ਮੰਡੀਕਰਨ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਸਨ ਕਿ ਕਿਸਾਨਾਂ ਨੂੰ ਮੰਡੀ ਕਰਨ ਦੌਰਾਨ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਪਰ ਇਹ ਦਾਅਵੇ ਖੋਖਲੇ ਸਿੱਧ ਹੋਏ ਅਤੇ ਅੱਜ ਮੰਡੀ ਨੂੰ ਚੱਲਦਿਆਂ 15 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਸੋਨੇ ਵਰਗੀ ਫ਼ਸਲ ਵੇਚਣ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਕਾਰਨ ਸਮੇਂ ਸਿਰ ਫ਼ਸਲ ਨਹੀਂ ਵਿਕ ਰਹੀ ਅਤੇ ਲਿਫ਼ਟਿੰਗ ਦਾ ਬੁਰਾ ਹਾਲ ਹੈ | ਵਿਕੀ ਜਿਨਸ ਦੀ ਅਦਾਇਗੀ ਵੀ ਅਜੇ ਤੱਕ ਲਟਕੀ ਪਈ ਹੈ | ਜਿਸ ਕਾਰਨ ਕਿਸਾਨ ਵਰਗ ਵਿੱਚ ਆਪ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਪੰਜਾਬ ਤੇ ਦੇ ਦਾ ਕਿਸਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਿਸਾਨਾਂ ਨੂੰ ਮੰਡੀ ਕਰਨ ਦੌਰਾਨ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਂਦੀ ਸੀ | ਇਸ ਮੌਕੇ ਮੀਤ ਪ੍ਰਧਾਨ ਇੰਜ ਜਗਦੇਵ ਸਿੰਘ ਬੋਪਾਰਾਏ, ਕੰਵਰਦੀਪ ਸਿੰਘ ਜੱਗੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਸਾਬਕਾ ਕੌਂਸਲਰ ਸਰਬਜੀਤ ਸਿੰਘ ਵਿਪਨ ਸੇਠੀ, ਜਸਪ੍ਰੀਤ ਕੌਰ ਅੜੈ੍ਹਚਾਂ, ਨੀਤੂ ਸਿੰਘ ਜੀਵਨ ਸਿੰਘ ਰਾਜਗੜ੍ਹ ਸੁਖਜੀਤ ਸਿੰਘ ਸੁੱਖਾ ਸੁਰਜੀਤ ਸਿੰਘ ਰਾਜਿੰਦਰ ਸਿੰਘ ਮਨਦੀਪ ਸਿੰਘ ਐਡਵੋਕੇਟ ਵਿੱਕੀ ਮਹਾਰਾਜਾ ਸਤਨਾਮ ਸਿੰਘ ਰਾਜੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਸ਼ੰਕਰ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਐੱਸ. ਪੀ. ਐੱਨ. ਕਾਲਜ 'ਚ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।