27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਤ ਕਿਰਪਾਲ ਸਿੰਘ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਅਜੀਤ ਡੈਸਕ 18-04-2026
ਸਮਰਾਲਾ, 17 ਅਪ੍ਰੈਲ (ਗੋਪਾਲ ਸੋਫਤ)-ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਦਾ ਨਤੀਜਾ ਇਸ ਸਾਲ ਵੀ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਵਧੀਆ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਜਸਵੀਰ ਕੌਰ ਮਾਨ ਨੇ ਦੱਸਿਆ ਕਿ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਨੇ 97 ਪ੍ਰਤੀਸ਼ਤ ਅੰਕ ਹਾਸਿਲ ਕਰ ਕੇ ਪਹਿਲੀ ਪੁਜ਼ੀਸ਼ਨ ਪ੍ਰਾਪਤ, ਦੂਸਰੀ ਪੁਜ਼ੀਸ਼ਨ 96 ਪ੍ਰਤੀਸ਼ਤ ਅੰਕ ਹਾਸਿਲ ਕਰ ਕੇ ਅਰਮਾਨਦੀਪ ਸਿੰਘ ਸੋਹੀ ਸਪੁੱਤਰ ਬੇਅੰਤ ਸਿੰਘ ਅਤੇ ਰਮਨੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ 95 ਪ੍ਰਤੀਸ਼ਤ ਅੰਕਾਂ ਨਾਲ ਤੀਸਰੀ ਪੁਜ਼ੀਸ਼ਨ ਹਾਸਲ ਕੀਤੀ ਹੈ | ਇਸੇ ਤਰਾਂ ਮਨਮੀਤ ਕੌਰ ਮਾਂਗਟ ਸਪੁੱਤਰੀ ਪ੍ਰਦੀਪ ਸਿੰਘ 92 ਫ਼ੀਸਦੀ ਅੰਕ, ਪਵਨੀਤ ਸਿੰਘ ਢੀਂਡਸਾ ਸਪੁੱਤਰ ਸੁਖਦੇਵ ਸਿੰਘ, ਤਨਮੇਵੀਰ ਪ੍ਰਤਾਪ ਸਿੰਘ ਰਾਏ ਸਪੁੱਤਰ ਗੁਰਿੰਦਰ ਸਿੰਘ ਰਾਏ 86 ਫ਼ੀਸਦੀ ਅੰਕ ਅਤੇ ਪ੍ਰਭਸੰਗਮ ਸਿੰਘ ਸਪੁੱਤਰ ਅਮਰਜੀਤ ਸਿੰਘ ਨੇ 81 ਫ਼ੀਸਦੀ ਅੰਕ ਹਾਸਲ ਕੀਤੇ ਹਨ | ਵੱਖ ਵੱਖ ਵਿਸ਼ਿਆਂ ਜਿਵੇਂ ਪੰਜਾਬੀ ਦੇ 100 ਵਿਚੋਂ 99 ਅੰਕ, ਹਿੰਦੀ ਵਿਚੋਂ 98 ਅੰਕ, ਸਮਾਜਿਕ ਸਿੱਖਿਆ ਵਿਚੋਂ 97 ਅੰਕ, ਅੰਗਰੇਜ਼ੀ ਵਿਚੋਂ 95 ਅੰਕ ਅਤੇ ਮੈਥ, ਸਾਇੰਸ ਵਿਚੋਂ 90 ਅੰਕ ਪ੍ਰਾਪਤ ਕੀਤੇ ਗਏ | ਵਿਦਿਆਰਥੀਆਂ ਨੇ ਆਪਣੀ ਉਪਲਬਧੀ ਦਾ ਸਿਹਰਾ ਅਧਿਆਪਕਾਂ ਦੇ ਮਾਰਗ ਦਰਸ਼ਨ 'ਤੇ ਸਕੂਲ ਦੀ ਪੜ੍ਹਾਈ ਨੂੰ ਦਿੱਤਾ | ਸਕੂਲ ਦੀ ਇਸ ਪ੍ਰਾਪਤੀ 'ਤੇ ਪਿ੍ੰਸੀਪਲ ਜਸਵੀਰ ਕੌਰ ਮਾਨ ਵਲੋਂ ਸਟਾਫ਼ ਮੈਂਬਰਾਂ, ਹੋਣਹਾਰ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਉਨ•ਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੇ ਪ੍ਰਧਾਨ ਸੰਤ ਬਾਬਾ ਅਮਨਦੀਪ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ ਗਈਆਂ ਅਤੇ ਆਉਣ ਵਾਲੇ ਭਵਿੱਖ ਵਿਚ ਹੋਰ ਮਿਹਨਤ ਕਰ ਕੇ ਆਪਣਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਚਮਕਾਉਣ ਲਈ ਕਿਹਾ ਗਿਆ | ਇਸ ਮੌਕੇ ਵਿਦਿਆਰਥੀ ਅਤੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੋਟਾਂ ਕਾਲਜ ਦੇ ਵਿਦਿਆਰਥੀਆਂ ਨੂੰ ਦਸਤਾਰ ਮੁਕਾਬਲੇ ਵਿਚ ਕੀਤਾ ਗਿਆ ਸਨਮਾਨਿਤ ਅਗਲੀ ਖ਼ਬਰ ਪਿੰਡ ਸ਼ੰਕਰ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।