27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

'ਐਮੀਨੈਂਸ ਅਪੋਰਚਿਊਨਿਟੀ ਐਸੋਸੀਏਸ਼ਨ' ਵਲੋਂ ਸਰਕਾਰੀ ਸਕੂਲ ਨਸਰਾਲੀ ਨੂੰ ਕਿਤਾਬਾਂ ਭੇਂਟ

ਅਜੀਤ ਡੈਸਕ 18-04-2026
ਈਸੜੂ, 17 ਅਪ੍ਰੈਲ (ਬਲਵਿੰਦਰ ਸਿੰਘ)-ਮੇਜਰ ਹਰਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲੀ ਅੰਦਰ ਸਿੱਖਿਆ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 'ਐਮੀਨੈਂਸ ਅਪੋਰਚਿਊਨਿਟੀ ਐਸੋਸੀਏਸ਼ਨ' ਨਵੀਂ ਦਿੱਲੀ ਵਲੋਂ ਮਾਰਚ ਸੈਸ਼ਨ ਵਿਚ ਇੱਕ ਸ਼ਲਾਘਾਯੋਗ ਕਦਮ ਚੁੱਕਦੇ ਹੋਏ ਸਕੂਲ ਦੇ ਵਿਦਿਆਰਥੀਆਂ ਲਈ ਸਾਇੰਸ ਵਿਸ਼ੇ ਨਾਲ ਸੰਬੰਧਿਤ ਕਿਤਾਬਾਂ ਭੇਟ ਕੀਤੀਆਂ ਗਈਆਂ | ਇਸ ਸਮਾਗਮ ਦੌਰਾਨ ਸੰਸਥਾ ਦੇ ਪ੍ਰਤੀਨਿਧੀਆਂ ਦੇ ਪ੍ਰੋਗਰਾਮ ਹੈੱਡ ਪ੍ਰਤਿਭਾ ਸਿੰਘ, ਪ੍ਰੋਗਰਾਮ ਐਡਵਾਈਜ਼ਰ ਕੁਸ਼ ਠਾਕੁਰ ਅਤੇ ਕੋਆਰਡੀਨੇਟਰ ਨਿਸ਼ਾ ਸਿੰਘ ਨੇ ਦੱਸਿਆ ਕਿ ਉਨ•ਾਂ ਦਾ ਮੁੱਖ ਮਕਸਦ ਪਿੰਡਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨਾ ਹੈ ਤਾਂ ਜੋ ਉਹ ਭਵਿੱਖ ਵਿਚ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਣ | ਉਨ•ਾਂ ਕਿਹਾ ਕਿ ਕਿਤਾਬਾਂ ਵਿਦਿਆਰਥੀਆਂ ਦੀ ਸੋਚ ਨੂੰ ਵਿਸਤਾਰ ਦਿੰਦੀਆਂ ਹਨ ਅਤੇ ਉਨ•ਾਂ ਨੂੰ ਆਪਣੇ ਉਦੇਸ਼ਾਂ ਵੱਲ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ | ਸਕੂਲ ਦੇ ਪਿ੍ੰਸੀਪਲ ਕੁਸਮ ਟਾਂਕ ਅਤੇ ਸਮੂਹ ਸਟਾਫ਼ ਵਲੋਂ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ | ਉਨ•ਾਂ ਨੇ ਕਿਹਾ ਕਿ ਅਜਿਹੀਆਂ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਹੁਤ ਲਾਭ ਮਿਲਦਾ ਹੈ | ਇਹ ਕਿਤਾਬਾਂ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮ ਤੱਕ ਸੀਮਤ ਨਹੀਂ ਰੱਖਣਗੀਆਂ, ਸਗੋਂ ਉਨ੍ਹਾਂ ਨੂੰ ਮੁਕਾਬਲੇ ਦੀ ਦੁਨੀਆਂ ਲਈ ਵੀ ਤਿਆਰ ਕਰਨਗੀਆਂ | ਵਿਦਿਆਰਥੀਆਂ ਨੇ ਵੀ ਇਸ ਉਪਰਾਲੇ ਲਈ ਐਸੋਸੀਏਸ਼ਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕਿਤਾਬਾਂ ਉਨ•ਾਂ ਦੀ ਪੜ•ਾਈ ਵਿਚ ਮਦਦਗਾਰ ਸਾਬਤ ਹੋਣਗੀਆਂ | ਕਈ ਵਿਦਿਆਰਥੀਆਂ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਭਾਗ ਲੈਣ ਦੀ ਇੱਛਾ ਜਤਾਈ ਅਤੇ ਇਸ ਤਰ•ਾਂ ਦੇ ਹੋਰ ਉਪਰਾਲਿਆਂ ਦੀ ਉਮੀਦ ਵੀ ਜਤਾਈ | ਅਖੀਰ ਵਿਚ ਐਮੀਨੈਂਸ ਅਪੋਰਚਿਊਨਿਟੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਹ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਇਸ ਤਰ•ਾਂ ਦੇ ਸਮਾਜਿਕ ਅਤੇ ਸਿੱਖਿਆਕਾਰੀ ਕਾਰਜ ਕਰਦੇ ਰਹਿਣਗੇ ਤਾਂ ਜੋ ਸਮਾਜ ਵਿਚ ਸਿੱਖਿਆ ਦਾ ਮਿਆਰ ਹੋਰ ਉੱਚਾ ਹੋ ਸਕੇ ਅਤੇ ਹਰ ਵਿਦਿਆਰਥੀ ਨੂੰ ਅੱਗੇ ਵਧਣ ਦਾ ਮੌਕਾ ਮਿਲੇ |
ਪਿਛਲੀ ਖ਼ਬਰ ਸਬ-ਇੰਸਪੈਕਟਰ ਕਰਮਜੀਤ ਸਿੰਘ ਪੁਲਿਸ ਚੌਕੀ ਕੰਗਣਵਾਲ ਦੇ ਇੰਚਾਰਜ ਬਣੇ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੋਟਾਂ ਕਾਲਜ ਦੇ ਵਿਦਿਆਰਥੀਆਂ ਨੂੰ ਦਸਤਾਰ ਮੁਕਾਬਲੇ ਵਿਚ ਕੀਤਾ ਗਿਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।