27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ (ਸੀ. ਬੀ. ਐੱਸ. ਈ.) ਪ੍ਰੀਖਿਆ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਗੁਰਸਿਮਰਨ ਕੌਰ ਨੇ ਭਾਰਤ ਵਿਚੋਂ 6ਵਾਂ ਤੇ ਬਲਾਕ ਵਿਚੋਂ ਕੀਤਾ ਪਹਿਲਾ ਸਥਾਨ ਪ੍ਰਾਪਤ

ਅਜੀਤ ਡੈਸਕ 18-04-2026
ਰਾੜਾ ਸਾਹਿਬ, 17 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਰਾੜਾ ਸਾਹਿਬ ਸੰਪ੍ਰਦਾਇ ਦੇ ਮੁਖੀ ਸੰਤ ਅਮਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦਾ (ਸੀ. ਬੀ. ਐੈੱਸ. ਈ.) ਪ੍ਰੀਖਿਆ ਦਸਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ | ਸਕੂਲ ਦੇ ਪਿੰ੍ਰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਜਮਾਤ ਵਿਚ ਕੁੱਲ 175 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰ ਕੇ ਸਫਲ ਹੋਏ ਹਨ | ਉਨ੍ਹਾਂ ਦੱਸਿਆ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ 495 (99 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਜਿੱਥੇ ਭਾਰਤ ਵਿਚੋਂ 6ਵਾਂ ਸਥਾਨ ਪ੍ਰਾਪਤ ਕੀਤਾ, ਉੱਥੇ ਹੀ ਬਲਾਕ ਡੇਹਲੋਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ | ਜਦਕਿ ਜੈਸਮੀਨ ਕੌਰ ਝੱਜ ਨੇ 486 (97.2 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਵਰਲੀਨ ਕੌਰ ਨੇ 481 (96.2 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ 31 ਵਿਦਿਆਰਥੀਆਂ ਨੇ ਓਵਰ ਆਲ 90 ਫ਼ੀਸਦੀ ਅੰਕਾਂ ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ | ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਇਸ ਵਾਰ ਵੀ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰ ਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ |
ਉਨ੍ਹਾਂ ਕਿਹਾ ਕਿ ਇਸ ਸਾਰੀ ਸਫਲਤਾ ਦਾ ਸਿਹਰਾ ਬਾਬਾ ਜੀ ਦੇ ਅਸ਼ੀਰਵਾਦ ਸਦਕਾ ਸਕੂਲ ਦੀ ਮੈਨੇਜਮੈਂਟ ਕਮੇਟੀ, ਸਕੂਲ ਦੇ ਸਾਰੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਪਿ੍ੰਸੀਪਲ ਡਾ. ਥਪਲਿਆਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਨੇ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈਆਂ ਦਿੱਤੀਆਂ | ਸੰਤ ਅਮਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਗਿਆਨੀ ਦਿੱਤ ਸਿੰਘ ਦੀ ਯਾਦ 'ਚ ਸਮਾਗਮ 21 ਨੂੰ ਅਗਲੀ ਖ਼ਬਰ ਕਿਸਾਨਾਂ ਨੂੰ ਕਣਕ ਵੇਚਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ-ਸਿਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।