24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬੀਜਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 18-04-2026
ਬੀਜਾ, 17 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰਮ ਪੱਤੀ ਬੀਜਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆ ਵਲੋਂ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਗਿਆ | ਗੁਰੂ ਘਰ ਦੇ ਪ੍ਰੇਮੀ ਪਰਿਵਾਰਾਂ ਵਲੋਂ ਨਿਸ਼ਾਨ ਸਾਹਿਬ ਦੇ ਬਸਤਰਾਂ ਦੀ ਸੇਵਾ ਕੀਤੀ ਗਈ ਅਤੇ ਰੁਮਾਲਾ ਸਾਹਿਬ ਸਮੇਤ ਚੰਦੋਆ ਸਾਹਿਬ ਦੀ ਸੇਵਾ ਕੀਤੀ ਗਈ | ਸਮੂਹ ਸੰਗਤ ਵਲੋਂ ਸ਼ਰਧਾ ਨਾਲ ਸੇਵਾਵਾਂ ਕੀਤੀਆਂ ਗਈਆਂ | ਇਸ ਸਮੇਂ ਸੁਖਰਾਜ ਸਿੰਘ ਸ਼ੇਰਗਿੱਲ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ | ਸਮਾਪਤੀ ਉਪਰੰਤ ਛੋਲੇ, ਪੂੜੀਆਂ ਅਤੇ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਜੱਸੜ ਵਿਖੇ ਕਿਸਾਨ ਸਿਖਲਾਈ ਕੈਂਪ ਅਗਲੀ ਖ਼ਬਰ ਸੀ. ਬੀ. ਐੈੱਸ. ਈ. 10ਵੀਂ ਜਮਾਤ ਦਾ ਗਾਰਡਨ ਵੈਲੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।