24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਐੱਸ. ਡੀ. ਐੱਮ. ਨੇ ਖੰਨਾ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵੱਡੀ ਸਹੂਲਤ-ਐੱਸ. ਐੱਮ. ਓ ਡਾ. ਮਨਿੰਦਰ ਭਸੀਨ

ਅਜੀਤ ਡੈਸਕ 18-04-2026
ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ. ਡੀ. ਐੱਮ. ਸਵਾਤੀ ਟਿਵਾਣਾ ਨੇ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਮੈਡੀਕਲ ਅਫ਼ਸਰ ਮਾਨੂੰਪੁਰ ਅਤੇ ਖੰਨਾ, ਆਸ਼ਾ ਵਰਕਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਸੀ. ਐੱਸ. ਸੀ ਨਾਲ ਰਿਵਿਊ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ ਵੀ ਮੌਜੂਦ ਸਨ | ਐੱਸ. ਡੀ. ਐੱਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ | ਜਿਸ ਅਧੀਨ ਹਰ ਯੋਗ ਲਾਭ ਪਰਿਵਾਰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਖੇ ਜਾ ਕੇ 10 ਲੱਖ ਤੱਕ ਸਲਾਨਾ ਇਲਾਜ ਦੀ ਸੁਵਿਧਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਨੇੜਲੇ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਸਿਹਤ ਬੀਮਾ ਕਾਰਡ ਬਿਲਕੁਲ ਮੁਫ਼ਤ ਬਣਾਏ ਜਾ ਸਕਦੇ ਹਨ | ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਦਿੱਤੇ ਸ਼ਡਿਊਲ ਅਨੁਸਾਰ ਪਿੰਡਾਂ ਵਿੱਚ ਕੈਂਪ ਲਗਾ ਕੇ ਵੀ ਇਹ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹਰ ਪਰਿਵਾਰ ਲਈ ਸਲਾਨਾ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੇੜੇ ਦੇ ਸੀ.ਐਸ.ਸੀ ਸੈਂਟਰ 'ਤੇ ਜਾਂ ਲੱਗ ਰਹੇ ਕੈਂਪਾਂ ਵਿਚ ਜਾ ਕੇ ਆਪਣੇ 10 ਲੱਖ ਦੇ ਸਿਹਤ ਬੀਮਾ ਕਾਰਡ ਬਣਾਉਣ ਦੀ ਰਜਿਸਟਰੇਸ਼ਨ ਜ਼ਰੂਰ ਕਰਵਾਈ ਜਾਵੇ | ਸਵਾਤੀ ਟਿਵਾਣਾ ਨੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰ ਕੇ ਉਨ੍ਹਾਂ ਦੀ ਸਿਹਤ ਬੀਮਾ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਕਰਵਾਈ ਜਾਵੇ | ਐੱਸ. ਐੱਮ. ਓ. ਖੰਨਾ ਡਾ. ਮਨਿੰਦਰ ਭਸੀਨ ਨੇ ਦੱਸਿਆ ਕਿ ਅੱਜ ਇੱਥੇ ਸਾਰੀਆਂ ਆਸ਼ਾ ਵਰਕਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਨੂੰ ਮੀਟਿੰਗ ਵਿੱਚ ਬੁਲਾਇਆ ਗਿਆ ਹੈ | ਜਿਸ ਦਾ ਉਦੇਸ਼ ਹਰੇਕ ਪਰਿਵਾਰ ਦਾ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਬੀਮਾ ਕਾਰਡ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਇਹ ਸਿਹਤ ਬੀਮਾ ਕਾਰਡ ਬਣਾਉਣ ਲਈ ਹਰੇਕ ਪਰਿਵਾਰ ਨੂੰ ਵੱਡਾ ਲਾਭ ਹੋਵੇਗਾ |
ਪਿਛਲੀ ਖ਼ਬਰ ਕੁਲਦੀਪ ਕੁਮਾਰ ਸਾਥੀਆਂ ਸਮੇਤ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਜੱਸੜ ਵਿਖੇ ਕਿਸਾਨ ਸਿਖਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।