23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਬਾ ਹਸਤ ਲਾਲ ਮਾਡਲ ਹਾਈ ਸਕੂਲ ਮਾਦਪੁਰ ਰੋਡ ਖੱਟਰਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਕੁਇਜ਼ ਮੁਕਾਬਲੇ 'ਚ ਮਾਰੀ ਬਾਜ਼ੀ

ਅਜੀਤ ਡੈਸਕ 18-04-2026
ਸਮਰਾਲਾ, 17 ਅਪ੍ਰੈਲ (ਕੁਲਵਿੰਦਰ ਸਿੰਘ)-ਬਾਬਾ ਹਸਤ ਲਾਲ ਮਾਡਲ ਹਾਈ ਸਕੂਲ, ਮਾਦਪੁਰ ਰੋਡ, ਖੱਟਰਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਗੁਰਮਤਿ ਕੁਇਜ਼ ਮੁਕਾਬਲੇ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਗੁਰਦੁਆਰਾ ਸ਼੍ਰੀ ਸ਼ਸਤਰ ਸਾਹਿਬ, ਘੁਲਾਲ ਵਿਖੇ ਕਰਵਾਏ ਗਏ ਇਸ ਵਿਸ਼ੇਸ਼ ਗੁਰਮਤਿ ਕੁਇਜ਼ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੁਕਾਬਲੇ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸੇ ਤਰ੍ਹਾਂ ਸੱਤਵੀਂ ਜਮਾਤ ਦੀ ਮਹਿਕ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਚੌਥੀ ਜਮਾਤ ਦੀ ਪੁਨੀਤ ਕੌਰ ਅਤੇ ਪੰਜਵੀਂ ਜਮਾਤ ਦੀ ਪ੍ਰਭਨੂਰ ਕੌਰ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕਰ ਕੇ ਮੱਲ੍ਹਾਂ ਮਾਰੀਆਂ | ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ | ਪੈ੍ਰਜ਼ੀਡੈਂਟ ਅਮਰੀਕ ਸਿੰਘ ਬਲਾਲਾ, ਪਿ੍ੰਸੀਪਲ ਅਮਨਪ੍ਰੀਤ ਸਿੰਘ, ਵਾਈਸ ਪਿ੍ੰਸੀਪਲ ਰਨਦੀਪ ਕੌਰ ਅਤੇ ਧਾਰਮਿਕ ਪ੍ਰੀਖਿਆ ਦੇ ਅਧਿਆਪਕ ਬਲਵੀਰ ਕੌਰ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ, ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਵਿਚ ਬਹੁਤ ਸਹਾਈ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸਕੂਲ ਦਾ ਮਕਸਦ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਵਿਚ ਵੀ ਨਿਪੁੰਨ ਬਣਾਉਣਾ ਹੈ | ਇਸ ਮੌਕੇ ਸਮੂਹ ਸਟਾਫ਼ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਇਸ ਵੱਡੀ ਸਫਲਤਾ ਦੀ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਲਈ ਉਤਾਵਲੇ-ਲਾਪਰਾਂ/ਜੱਲ੍ਹਾ ਅਗਲੀ ਖ਼ਬਰ ਭਗਤ ਪੂਰਨ ਸਿੰਘ ਸਕੂਲ ਦੀ ਕਮਲਨੂਰ ਕੌਰ ਨੇ ਐਨ. ਟੀ. ਐੱਸ. ਟੀ. ਪ੍ਰੀਖਿਆ ਵਿਚ ਭਾਰਤ ਵਿਚੋਂ ਪਹਿਲਾ ਰੈਂਕ ਕੀਤਾ ਹਾਸਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।