22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਕੈਂਬਰਿਜ ਮਾਡਰਨ ਸੈਕੰਡਰੀ ਸਕੂਲ ਮਲੌਦ ਵਿਖੇ ਦਸਤਾਰ ਮੁਕਾਬਲੇ ਕਰਵਾਏ

ਅਜੀਤ ਡੈਸਕ 18-04-2026
ਮਲੌਦ, 17 ਅਪ੍ਰੈਲ (ਸਹਾਰਨ ਮਾਜਰਾ)-ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ, ਬਾਣੀ ਬਾਣੇ ਅਤੇ ਦਸਤਾਰ ਨਾਲ ਜੋੜਨ ਲਈ 'ਆਓ ਦਸਤਾਰਾਂ ਸਜਾਈਏ' ਮੁਹਿੰਮ ਤਹਿਤ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਮੋਂ ਮਲੋਦ ਵਿਖੇ ਸਕੂਲੀ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿੱਚ ਸਕੂਲ ਦੇ 80 ਵਿਦਿਆਰਥੀਆਂ ਨੇ ਭਾਗ ਲਿਆ | ਜੇਤੂ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨੌਜਵਾਨ ਪੀੜ•ੀ ਨੂੰ ਦਸਤਾਰਾਂ ਪ੍ਰਤੀ ਜਾਗਰੂਕ ਕਰਨ ਲਈ ਜਲਦ ਕੀਤੇ ਜਾ ਰਹੇ ਵੱਡੇ ਉਪਰਾਲੇ ਤਹਿਤ ਮਾਝਾ, ਮਾਲਵਾ, ਦੁਆਬਾ ਦਸਤਾਰ ਐਵਾਰਡ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਮੌਕੇ ਪਿ੍ੰਸੀਪਲ ਸੰਜੀਵ ਮੋਦਗਿੱਲ ਨੇ ਕਿਹਾ ਕਿ ਸਕੂਲ ਵਲੋਂ ਹਰੇਕ ਸਾਲ ਸਿੱਖਿਆ ਦੇ ਨਾਲ ਧਾਰਮਿਕ ਖੇਤਰ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਕਿ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਪਣਾ ਯੋਗਦਾਨ ਪਾਇਆ ਜਾ ਸਕੇ | ਇਸ ਮੌਕੇ ਕਰਮਦੀਪ ਕੌਰ, ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਤੇਜਿੰਦਰ ਕੌਰ, ਸ਼ਿੰਦਰਪਾਲ ਕੌਰ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ•, ਹਰਪ੍ਰੀਤ ਸਿੰਘ ਚੀਮਾ, ਮਾ.ਹਰਪ੍ਰੀਤ ਸਿੰਘ ਸੋਮਲਖੇੜੀ, ਸੁਖਦੀਪ ਸਿੰਘ ਸੁੱਖ, ਜਪਜੀਤ ਸਿੰਘ, ਮਨਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ਦਾ ਸੀ. ਬੀ ਐਸ. ਈ ਦਸਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਗਤ ਪੂਰਨ ਸਿੰਘ ਮੈਡੀਕਲ ਕਾਲਜ ਬਣਾਉਣ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।