22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ ਹਰਲੀਨ ਕੌਰ ਨੇ 95% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ

ਅਜੀਤ ਡੈਸਕ 18-04-2026
ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਦਾ ਕਲਾਸ ਦਸਵੀਂ ਦਾ ਨਤੀਜਾ ਇਸ ਸਾਲ ਬਹੁਤ ਹੀ ਸ਼ਾਨਦਾਰ ਅਤੇ ਸ਼ਤ-ਪ੍ਰਤੀਸ਼ਤ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾਇਸ ਪਰੀਖਿਆ ਵਿੱਚ ਹਰਲੀਨ ਕੌਰ ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਗੁਰਕੀਰਤ ਕੌਰ ਨੇ 93.2% ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ | ਸਿਮਰਨ ਵਰਮਾ ਨੇ 91.2% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਚੌਥੇ ਸਥਾਨ 'ਤੇ ਸਲੋਨੀ ਅਤੇ ਪ੍ਰਭਦੀਪ ਸਿੰਘ ਰਹੇ, ਜਿਨਾਂ ਨੇ 90% ਅੰਕ ਪ੍ਰਾਪਤ ਕੀਤੇ | ਜਦਕਿ ਮਨਿੰਦਰ ਸਿੰਘ ਨੇ 89.4% ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ |ਇਸ ਤੋਂ ਇਲਾਵਾ 80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਨਮੋਲ ਸਿੰਘ, ਹਰਨੀਤ ਕੌਰ, ਕੀਰਤ ਕੌਰ, ਰਵਨੀਤ ਕੌਰ, ਗੁਰਸ਼ਾਨ ਸਿੰਘ, ਸੁਖਮਨਪ੍ਰੀਤ ਸਿੰਘ ਸ਼ਾਮਲ ਰਹੇ, ਜਿਨਾਂ ਨੇ ਸਕੂਲ ਦਾ ਮਾਣ ਵਧਾਇਆ |ਸਕੂਲ ਦੇ ਚੇਅਰਮੈਨ ਸੁਰੇੰਦਰ ਸ਼ਾਹੀ ਅਤੇ ਪਿ੍ੰਸੀਪਲ ਅੰਜੂ ਭਾਟੀਆ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ | ਉਨਾਂ ਨੇ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗ ਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ |
ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਵਿੱਚ ਖ਼ੁਸ਼ੀ ਦਾ ਮਾਹੌਲ ਬਣ ਗਿਆ, ਜਿੱਥੇ ਚੇਅਰਮੈਨ ਅਤੇ ਪਿ੍ੰਸੀਪਲ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਦੀ ਸਫਲਤਾ ਨੂੰ ਖ਼ੁਸ਼ੀ-ਖ਼ੁਸ਼ੀ ਮਨਾਇਆ | ਚੇਅਰਮੈਨ ਸੁਰਿੰਦਰ ਸ਼ਾਹੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਹੈ | ਉਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਵਧੀਆ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਅੰਜੂ ਭਾਟੀਆ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਉਨਾਂ ਦੇ ਅਨੁਸ਼ਾਸਨ, ਮਿਹਨਤ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗ ਦਰਸ਼ਨ ਦਾ ਨਤੀਜਾ ਹੈ |
ਪਿਛਲੀ ਖ਼ਬਰ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਵਿਭਾਗ ਦੇ ਫੈਸਲੇ ਦੀ ਨਿੰਦਾ ਅਗਲੀ ਖ਼ਬਰ ਸਾਹਨੇਵਾਲ ਮਾਰਕੀਟ ਕਮੇਟੀ ਹੇਠ ਮੰਡੀਆਂ 'ਚ ਕੁੱਲ 19,533 ਕੁਇੰਟਲ ਕਣਕ ਦੀ ਹੋਈ ਖ਼ਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।