30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਭੁਪਿੰਦਰ ਸਿੰਘ ਨੂੰ ਮਿਲੀ ਤਰੱਕੀ ਬਣੇ ਸੈਨੇਟਰੀ ਇੰਸਪੈਕਟਰ <br/>

ਅਜੀਤ ਡੈਸਕ 19-04-2026
ਮਾਛੀਵਾੜਾ ਸਾਹਿਬ, 18 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਨਗਰ ਕੌਂਸਲ ਵਿਖੇ ਬਤੌਰ ਕਲਰਕ ਸੇਵਾਵਾਂ ਦੇ ਰਹੇ ਭੁਪਿੰਦਰ ਸਿੰਘ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਥਾਨਕ ਸਰਕਾਰਾਂ ਵਿਭਾਗ ਨੇ ਤਰੱਕੀ ਦਿੱਤੀ ਹੈ | ਸਥਾਨਕ ਸਰਕਾਰਾਂ ਵਿਭਾਗ ਵਲੋਂ ਕਲਰਕ ਭੁਪਿੰਦਰ ਸਿੰਘ ਨੂੰ ਸੈਨੇਟਰੀ ਇੰਸਪੈਕਟਰ ਬਣਾਇਆ ਗਿਆ ਹੈ ਅਤੇ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਤਰੱਕੀ ਦੇਣ ਤੋਂ ਬਾਅਦ ਨਗਰ ਕੌਂਸਲ ਮਾਛੀਵਾੜਾ ਸਾਹਿਬ ਦਾ ਚਾਰਜ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਲੰਬਾ ਸਮਾਂ ਕਲਰਕ ਦੇ ਤੌਰ 'ਤੇ ਸਥਾਨਕ ਨਗਰ ਕੌਂਸਲ ਵਿਚ ਸੇਵਾ ਨਿਭਾਉਣ ਤੋਂ ਬਾਅਦ ਹੁਣ ਇਹ ਨਵੀਂ ਜ਼ਿੰਮੇਵਾਰੀ ਨਿਭਾਉਣਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੂਰੀ ਸ਼ਿੱਦਤ ਨਾਲ ਗੁਰੂ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਮਾਛੀਵਾੜਾ ਸਾਹਿਬ ਨੂੰ ਸੁੰਦਰ ਤੇ ਸਾਫ਼ ਸੁਥਰਾ ਬਣਾਉਣ ਲਈ ਕੰਮ ਕਰਨਗੇ ਅਤੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਇਸ ਕਾਰਜ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਦੀ ਤਰੱਕੀ ਅਤੇ ਨਵੀਂ ਜ਼ਿੰਮੇਵਾਰੀ 'ਤੇ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਨਵੀ ਜ਼ਿੰਮੇਵਾਰੀ ਨੂੰ ਵੀ ਵਧੀਆ ਤਰੀਕੇ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਟੌਪਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਜਥੇ. ਜੱਲ੍ਹਾ ਦੇ ਚਚੇਰੇ ਭਰਾ ਕੈਪਟਨ ਰਾਜਵੀਰ ਸਿੰਘ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।