30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੰਨਿਆ ਸਕੂਲ ਸਿਆੜ੍ਹ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 19-04-2026
ਰਾੜਾ ਸਾਹਿਬ, 18 ਅਪ੍ਰੈਲ (ਪ੍ਰੀਤਮ ਸਿੰਘ ਮੁਕੰਦਪੁਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦੀਆਂ ਵਿਦਿਆਰਥਣਾਂ ਸਕੂਲ ਇੰਚਾਰਜ ਅਸ਼ੋਕ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰ ਰਹੀਆਂ ਹਨ | ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ ਵਿਚ ਸਾਰੀਆਂ ਲੜਕੀਆਂ ਉੱਚ ਪ੍ਰਤੀਸ਼ਤਤਾ ਨਾਲ ਪਾਸ ਹੋਈਆਂ ਹਨ | ਪ੍ਰਾਪਤ ਸੂਚਨਾ ਅਨੁਸਾਰ ਪਵਨਦੀਪ ਕੌਰ 465, ਰਾਜਵੀਰ ਕੌਰ 428 ਅਤੇ ਜਸ਼ਨਦੀਪ ਕੌਰ ਨੇ 423 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਸਥਾਨ, ਦੂਜਾ ਸਥਾਨ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਇੰਚਾਰਜ ਅਤੇ ਸਟਾਫ਼ ਮੈਂਬਰਾਂ ਨੇ ਸਵੇਰ ਦੀ ਸਭਾ ਦੌਰਾਨ ਇਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਟਾਫ਼ ਮੈਂਬਰ ਗੁਰਪ੍ਰੀਤ ਕੌਰ, ਪ੍ਰਦੀਪ ਕੌਰ, ਰੀਤੂ ਰਾਣੀ, ਪਰਮਜੀਤ ਕੌਰ, ਗੁਰਜੀਤ ਕੌਰ, ਹਰਜਿੰਦਰ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਸਿੰਘ, ਸੁਖਪਾਲ ਸਿੰਘ, ਨਵੀਨ ਕੁਮਾਰ, ਮਾਪੇ ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਅਣਐਲਾਨੇ ਬਿਜਲੀ ਕੱਟਾਂ ਨੇ 'ਆਪ' ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ-ਐਡਵੋਕੇਟ ਧਾਲੀਵਾਲ <br/> ਅਗਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਟੌਪਰਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।