31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਣੂ ਮੰਚ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੁਟਾਹਰੀ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 19-04-2026
ਡੇਹਲੋਂ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਅਦਾਰਾ ਅਣੂ ਮੰਚ ਤੇ ਅਣੂ ਪੱਤਿ੍ਕਾ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬੁਟਾਹਰੀ ਦੇ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ 30 ਵਿਦਿਆਰਥੀਆਂ ਨੂੰ ਗਿਆਨ, ਵਿਗਿਆਨ ਤੇ ਸਾਹਿਤ ਦੀਆਂ ਬਾਲ ਪੁਸਤਕਾਂ ਦਿੱਤੀਆਂ ਗਈਆਂ | ਸਮਾਗਮ ਦੀ ਪ੍ਰਧਾਨਗੀ ਸਤੀਸ਼ ਧਵਨ ਸਰਕਾਰੀ ਕਾਲਜ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਜਥੇਬੰਦੀ ਦੇ ਸਕੱਤਰ ਬਿ੍ਜ ਭੂਸ਼ਨ ਗੋਇਲ, ਰਾਸ਼ਟਰੀ ਸਨਮਾਨ ਪ੍ਰਾਪਤ ਅਧਿਆਪਕ ਕਰਮਜੀਤ ਸਿੰਘ ਗਰੇਵਾਲ, ਕਾਰੋਬਾਰੀ ਅਪਿੰਦਰ ਸਿੰਘ ਕੈਲੇ, ਮੁੱਖ ਅਧਿਆਪਕ ਸਟੇਟ ਅਵਾਰਡੀ ਜਸਵਿੰਦਰ ਸਿੰਘ ਤੇ ਸੁਰਿੰਦਰ ਕੈਲੇ ਨੇ ਕੀਤੀ | ਸਵਾਗਤੀ ਸ਼ਬਦ ਕਹਿੰਦਿਆਂ ਮੁੱਖ ਅਧਿਆਪਕ ਜਸਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਕੈਲੇ ਪਿਛਲੇ ਬਹੁਤ ਸਾਲਾਂ ਤੋਂ ਨਿਰੰਤਰ ਗਿਆਨ ਭਰਪੂਰ ਪੁਸਤਕਾਂ ਦੇ ਕੇ ਵਿਦਿਆਰਥੀਆਂ ਦੀ ਸਿਲੇਬਸ ਤੋਂ ਬਾਹਰੀ ਜਾਣਕਾਰੀ ਤੇ ਸੋਚ ਨੂੰ ਵਿਕਸਤ ਕਰਨ ਵਿਚ ਯੋਗਦਾਨ ਪਾਉਂਦੇ ਆ ਰਹੇ ਹਨ | ਸਾਡੇ ਸਕੂਲ ਦੇ ਵਿਦਿਆਰਥੀ ਪੜ੍ਹਾਈ ਤੋਂ ਬਿਨਾਂ ਹੋਰ ਗਤੀਵਿਧੀਆਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ | ਇਸ ਵਾਰੀ ਵੀ ਸਾਡੇ ਬੱਚੇ ਬਲਾਕ ਪੱਧਰ ਦੇ ਮੁਕਾਬਲਿਆਂ ਵਿਚੋਂ ਅੱਵਲ ਆਏ ਹਨ | ਕਰਮਜੀਤ ਸਿੰਘ ਗਰੇਵਾਲ ਨੇ ਆਪਣੀ ਰਸਭਰੀ ਤੇ ਲੈਅ ਭਰਪੂਰ ਆਵਾਜ਼ ਵਿਚ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਏ | ਗਾਇਕੀ ਦੌਰਾਨ ਵਿਦਿਆਰਥੀਆਂ ਨੂੰ ਨਾਲ ਲਗਾ ਕੇ ਸਕੂਲ ਦੇ ਮਾਹੌਲ ਨੂੰ ਸੰਗੀਤਕ ਰੰਗ ਵਿਚ ਰੰਗ ਦਿੱਤਾ | ਬਿ੍ਜ ਭੂਸ਼ਨ ਗੋਇਲ ਨੇ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਵਿਦਿਆਰਥੀਆਂ ਨਾਲ ਮਿਲ ਕੇ ਗਾਇਕੀ ਦੀ ਮਹਿਫ਼ਲ ਸਜਾਈ | ਸੁਰਿੰਦਰ ਕੈਲੇ ਨੇ ਹਾਜ਼ਰ ਮਹਿਮਾਨਾਂ, ਸਕੂਲ ਸਟਾਫ਼ ਅਤੇ ਅਧਿਆਪਕਾ ਮਨਜੀਤ ਕੌਰ, ਗੁਰਜੰਟ ਸਿੰਘ, ਬਲਜੀਤ ਕੌਰ ਅਤੇ ਸਮਾਗਮ ਦੀ ਚੈਨਲ ਲਈ ਰਿਕਾਰਡਿੰਗ ਕਰਨ ਲਈ ਕਰਮਜੀਤ ਸਿੰਘ ਦਾ ਧੰਨਵਾਦ ਕੀਤਾ | ਸਮੁੱਚੀ ਕਾਰਵਾਈ ਦਵਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ |
ਪਿਛਲੀ ਖ਼ਬਰ ਖੁਰਾਲਗੜ੍ਹ ਸਾਹਿਬ ਵਿਖੇ ਪਾਣੀ ਦੀਆਂ ਬੋਤਲਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਮਾਇਆ ਦੇਵੀ ਸਕੂਲ, ਪੋਹੀੜ ਸੀ.ਬੀ.ਐੱਸ.ਈ. ਦਸਵੀਂ ਦਾ ਨਤੀਜਾ 100% ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।