31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਖੰਨਾ ਦੀ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਪਹਿਲ, ਸ਼ਿਕਾਇਤ ਬਾਕਸ ਲਗਾਇਆ

ਅਜੀਤ ਡੈਸਕ 19-04-2026

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਆਮ ਲੋਕਾਂ ਅਤੇ ਪੁਲਿਸ ਵਿਚਕਾਰ ਭਰੋਸਾ ਮਜ਼ਬੂਤ ਕਰਨ ਲਈ ਖੰਨਾ ਦੀ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਇੱਕ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ | ਉਨ੍ਹਾਂ ਨੇ ਆਪਣੇ ਦਫ਼ਤਰ ਦੇ ਬਾਹਰ ਇੱਕ ਸ਼ਿਕਾਇਤ ਬਾਕਸ ਲਗਾਇਆ ਹੈ, ਜਿਸ ਵਿੱਚ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਜਾਂ ਜਾਣਕਾਰੀ ਗੁਪਤ ਤੌਰ 'ਤੇ ਪਾ ਸਕਦਾ ਹੈ | ਇਸ ਪਹਿਲ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਸ ਬਾਕਸ ਨੂੰ ਖ਼ੁਦ ਐਸ. ਐਸ. ਪੀ ਵੱਲੋਂ ਹੀ ਖੋਲਿ੍ਹਆ ਜਾਂਦਾ ਹੈ, ਤਾਂ ਜੋ ਸ਼ਿਕਾਇਤਕਰਤਾ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰਹੇ ਅਤੇ ਲੋਕਾਂ ਦਾ ਭਰੋਸਾ ਕਾਇਮ ਰਹੇ | ਬਾਕਸ ਵਿੱਚ ਸ਼ਿਕਾਇਤ ਜਾਂ ਸੁਝਾਅ ਪਾਉਣ ਵਾਲੇ ਨਾਗਰਿਕ ਨੂੰ ਇਹ ਯਕੀਨੀ ਰਹੇਗਾ ਕਿ ਉਸਦਾ ਪੱਤਰ ਸਿੱਧਾ ਐਸ. ਐਸ. ਪੀ ਦੇ ਹੱਥਾਂ ਵਿੱਚ ਪਹੁੰਚਿਆ ਹੈ | ਕਈ ਵਾਰ ਦੇਖਿਆ ਜਾਂਦਾ ਹੈ ਕਿ ਅਕਸਰ ਲੋਕ ਡਰ ਜਾਂ ਝਿਜਕ ਕਾਰਨ ਪੁਲਿਸ ਕੋਲ ਖੁੱਲ੍ਹ ਕੇ ਸ਼ਿਕਾਇਤ ਨਹੀਂ ਕਰ ਸਕਦੇ, ਖਾਸ ਕਰਕੇ ਨਸ਼ੇ, ਅਪਰਾਧ ਜਾਂ ਦਬਾਅ ਨਾਲ ਸੰਬੰਧਿਤ ਮਾਮਲਿਆਂ ਵਿੱਚ ਲੋਕ ਸਾਹਮਣੇ ਆਉਣ ਤੋਂ ਕਤਰਾਉਂਦੇ ਹਨ | ਅਜਿਹੇ ਹਾਲਾਤਾਂ ਵਿੱਚ ਇਹ ਸ਼ਿਕਾਇਤ ਬਾਕਸ ਇੱਕ ਸੁਰੱਖਿਅਤ ਮਾਧਿਅਮ ਵਜੋਂ ਸਾਹਮਣੇ ਆਇਆ ਹੈ, ਜਿੱਥੇ ਲੋਕ ਬਿਨਾਂ ਆਪਣਾ ਨਾਮ ਦੱਸੇ ਵੀ ਆਪਣੀ ਗੱਲ ਪ੍ਰਸ਼ਾਸਨ ਤੱਕ ਪਹੁੰਚਾ ਸਕਦੇ ਹਨ | ਇਸ ਪਹਿਲ ਨਾਲ ਲੋਕਾਂ ਵਿੱਚ ਇੱਕ ਸਕਾਰਾਤਮਿਕ ਸੰਦੇਸ਼ ਗਿਆ ਹੈ ਕਿ ਉਨ੍ਹਾਂ ਦੀ ਆਵਾਜ਼ ਸਿੱਧੀ ਐਸ. ਐਸ. ਪੀ ਤੱਕ ਪਹੁੰਚੇਗੀ ਅਤੇ ਉਨ੍ਹਾਂ ਦੀ ਪਛਾਣ ਸੁਰੱਖਿਅਤ ਰਹੇਗੀ | ਕਈ ਸਮਾਜਿਕ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਅਪਰਾਧਾਂ 'ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ ਅਤੇ ਲੋਕ ਬਿਨਾਂ ਡਰ ਗਲਤ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਸਕਣਗੇ | ਐਸ. ਐਸ. ਪੀ ਨੇ ਕਿਹਾ ਕਿ ਇਹ ਪਹਿਲ ਉਦੋਂ ਹੀ ਕਾਮਯਾਬ ਹੋਵੇਗੀ ਜਦੋਂ ਲੋਕ ਇਸਦਾ ਸਹੀ ਇਸਤੇਮਾਲ ਕਰਨ | ਜੇਕਰ ਕਿਸੇ ਕੋਲ ਕਿਸੇ ਅਪਰਾਧ, ਨਸ਼ਾ ਤਸਕਰੀ, ਗੈਰਕਾਨੂੰਨੀ ਗਤੀਵਿਧੀ ਜਾਂ ਹੋਰ ਕਿਸੇ ਸਮੱਸਿਆ ਨਾਲ ਸੰਬੰਧਿਤ ਜਾਣਕਾਰੀ ਹੈ, ਤਾਂ ਉਹ ਬਿਨਾਂ ਡਰ ਇਸ ਬਾਕਸ ਵਿੱਚ ਪਾ ਸਕਦੇ ਹਨ | ਸਮਾਜ ਦੀ ਭਲਾਈ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗਲਤ ਕੰਮਾਂ ਦੇ ਖ਼ਿਲਾਫ਼ ਆਵਾਜ਼ ਉਠਾਏ |

ਪਿਛਲੀ ਖ਼ਬਰ ਸਰਕਾਰ ਦੇ ਅੰਦਰੂਨੀ ਹਾਲਾਤ ਠੀਕ ਨਹੀਂ ਹਨ -ਸਤਨਾਮ ਸਿੰਘ ਬਹਿਰੂ <br/> ਅਗਲੀ ਖ਼ਬਰ ਖੁਰਾਲਗੜ੍ਹ ਸਾਹਿਬ ਵਿਖੇ ਪਾਣੀ ਦੀਆਂ ਬੋਤਲਾਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।