01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਟੈੈੱਟ ਪੇਪਰ ਦਾ ਪ੍ਰੀਖਿਆ ਕੇਂਦਰ ਚੰਡੀਗੜ੍ਹ ਬਣਾਏ ਜਾਣ 'ਤੇ ਅਧਿਆਪਕ ਵਰਗ ਵਿਚ ਰੋਸ-ਬਲਾਕ ਆਗੂ

ਅਜੀਤ ਡੈਸਕ 19-04-2026
ਕੁਹਾੜਾ, 18 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਬੀ. ਐੈੱਡ. ਅਧਿਆਪਕ ਫ਼ਰੰਟ ਦੇ ਮਾਂਗਟ-2,3 ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਟੈੱਟ ਪੇਪਰ ਸਬੰਧੀ ਪ੍ਰੀਖਿਆ ਕੇਂਦਰ ਚੰਡੀਗੜ੍ਹ ਵਿਖੇ ਬਣਾਉਣ 'ਤੇ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬੀ. ਐੱਡ. ਅਧਿਆਪਕ ਫ਼ਰੰਟ ਤੇ ਬਲਾਕ-2 ਤੇ 3 ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਪ੍ਰੀਖਿਆ ਲਈ ਬਾਰਡਰ ਏਰੀਏ ਦੇ ਅਧਿਆਪਕਾਂ ਨੂੰ 250 ਤੋਂ 300 ਕਿੱਲੋਮੀਟਰ ਦਾ ਸਫ਼ਰ ਤੈਅ ਕਰਨਾ ਹੋਵੇਗਾ | ਅਧਿਆਪਕਾਂ ਨੇ ਸਵੇਰੇ 7.30 ਵਜੇ ਪ੍ਰੀਖਿਆ ਕੇਂਦਰਾਂ ਵਿਚ ਪਹੁੰਚਣਾ ਹੈ | ਇਸ ਮੌਕੇ ਬਲਾਕ ਕਮੇਟੀ ਮੈਂਬਰ ਪਰਮਜੀਤ ਸਿੰਘ ਮਾਦਪੁਰ ਤੇ ਨਰਿੰਦਰ ਸਿੰਘ ਜਮਾਲਪੁਰ ਨੇ ਕਿਹਾ ਕਿ ਪਹਿਲਾਂ ਸਿੱਖਿਆ ਵਿਭਾਗ ਨੇ ਪ੍ਰੀਖਿਆ ਕੇਂਦਰ ਜ਼ਿਲ੍ਹੇ ਵਿਚ ਬਣਾਉਣ ਦੀ ਗੱਲ ਕੀਤੀ ਸੀ | ਪਰ ਅੱਜ ਪ੍ਰੀਖਿਆ ਕੇਂਦਰ ਦੂਰ ਹੋਣ ਕਰ ਕੇ ਜਥੇਬੰਦੀਆਂ ਤੇ ਅਧਿਆਪਕਾਂ ਵਿਚ ਗ਼ੁੱਸੇ ਦੀ ਲਹਿਰ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਦੁਬਾਰਾ ਆਪਣੇ ਇਸ ਫ਼ੈਸਲੇ 'ਤੇ ਵਿਚਾਰ ਕਰਨਾ ਚਾਹੀਦਾ ਹੈ ਤਾਂ ਜੋ ਅਧਿਆਪਕਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ |
ਪਿਛਲੀ ਖ਼ਬਰ ਲਵਜੀਤ ਕੌਰ ਮਾਨ ਨੇ 96 ਫ਼ੀਸਦੀ ਅੰਕ ਹਾਸਿਲ ਕੀਤੇ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਜੱਸੜ ਵਿਖੇ ਕਿਸਾਨ ਸਿਖਲਾਈ ਕੈਂਪਕਣਕ ਦੇ ਨਾੜ ਨੂੰ ਖੇਤ ਵਿਚ ਹੀ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।