02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜੀ. ਏ. ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ <br/>

ਅਜੀਤ ਡੈਸਕ 19-04-2026
ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੈਡਮ ਜੋਤੀ ਦੇਵਗਨ ਮਲਹੋਤਰਾ ਨੇ ਆਖਿਆ ਕਿ ਸਕੂਲ ਦੇ ਟੌਪਰ ਵਿਦਿਆਰਥੀ ਰਨਵੀਰ ਸਿੰਘ, ਇਸ਼ਾਨਵੀਰ ਸਿੰਘ ਤੇ ਖੁਸ਼ਪ੍ਰੀਤ ਕੌਰ ਨੇ ਚੰਗੇ ਅੰਕ ਹਾਸਲ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਚਮਕਾਇਆ ਹੈ | ਉਨਾਂ ਆਖਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰਾਂ 100 ਫ਼ੀਸਦੀ ਰਿਹਾ ਹੈ ਅਤੇ ਸਭ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਹੈ | ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਮਾਨ ਨੇ ਆਖਿਆ ਕਿ ਇਸ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਮਾਰਗਦਰਸ਼ਨ ਨੂੰ ਜਾਂਦਾ ਹੈ, ਜਿੰਨ•ਾਂ ਦੀ ਅਣਥੱਕ ਮਿਹਨਤ ਨਾਲ ਨਤੀਜਾ ਸ਼ਲਾਘਾਯੋਗ ਰਿਹਾ ਹੈ | ਸਕੂਲ ਪਿ੍ੰਸੀਪਲ ਅਤੇ ਪ੍ਰਬੰਧਕ ਮੰਡਲ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ•ਾਂ ਉੱਚ ਮਿਆਰ ਬਣਾਈ ਰੱਖਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਪਿੰਡ ਬੁਰਜ ਨਕਲੀਆਂ ਦੇ ਐੱਨ.ਆਰ.ਆਈ. ਪਰਿਵਾਰ ਵਲੋਂ ਧਰਮਸ਼ਾਲਾ ਭਗਤ ਰਵਿਦਾਸ ਲਈ 5 ਵਿਸਵੇ 'ਚ ਬਣਿਆ ਮਕਾਨ ਭੇਟ ਲੋਕ ਭਲਾ... ਅਗਲੀ ਖ਼ਬਰ ਸਾਬਕਾ ਸਰਪੰਚ ਬਿੱਟੂ ਅਖਿਲ ਭਾਰਤੀ ਸੋਨੀਆ ਬਿ੍ਗੇਡ ਦੇ 'ਪੰਜਾਬ ਸੰਗਠਨ ਮੰਤਰੀ' ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।