02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿੰਡ ਅਖਾੜਾ ਵਾਸੀਆਂ ਨੇ ਅਖਾੜਾ ਪੁਲ ਤੋਂ ਮਾਣੂੰਕੇ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਕਾਰਨ ਕੀਤਾ ਰੋਸ ਪ੍ਰਦਰਸ਼ਨ ਤਹਿਸੀਲਦਾਰ ਤੇ ਡੀ.ਐੱਸ.ਪੀ. ਮੌਕੇ 'ਤੇ ਪੁੱਜੇ

ਅਜੀਤ ਡੈਸਕ 19-04-2026
ਜਗਰਾਉਂ, 18 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਜਗਰਾਉਂ ਅਖਾੜਾ ਪੁਲ ਤੋਂ ਪਿੰਡ ਮਾਣੂੰਕੇ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਅਖਾੜਾ ਪਿੰਡ ਵਾਸੀਆਂ ਨੇ ਅਖਾੜਾ-ਹਠੂਰ ਮਾਰਗ 'ਤੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ 10 ਦਿਨਾਂ 'ਚ ਕੰਮ ਸ਼ੁਰੂ ਨਾ ਕਰਨ 'ਤੇ ਵੱਡਾ ਸੰਘਰਸ਼ ਕੀਤਾ ਜਾਵੇਗਾ | ਇੱਥੇ ਦੱਸਣਯੋਗ ਹੈ ਕਿ ਇਹ ਸੜਕ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨਾਲ ਜੁੜਦੀ ਹੈ | ਪਿੰਡ ਵਾਸੀਆਂ ਅਨੁਸਾਰ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਬਣੀ ਇਸ ਸੜਕ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ ਤੇ ਪਿੰਡ ਅਖਾੜਾ ਦੇ ਲੋਕਾਂ ਵਲੋਂ ਇਸ ਸੜਕ ਦੇ ਨਿਰਮਾਣ ਕਾਰਜ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਸਰਕਾਰ ਤੇ ਪ੍ਰਸ਼ਾਸਨ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ | ਪਰ ਹੁਣ ਲੋਕਾਂ ਵਲੋਂ ਇਸ ਸੜਕ ਨੂੰ ਨਾ ਬਣਾਉਣ ਕਰਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਗੁਰਤੇਜ ਸਿੰਘ ਦੀ ਅਗਵਾਈ ਹੇਠ ਅਖਾੜਾ-ਹਠੂਰ ਰੋਡ ਬੰਦ ਕਰਨ ਦਾ ਐਲਾਨ ਕਰ ਦਿੱਤਾ ਪ੍ਰੰਤੂ ਪ੍ਰਸ਼ਾਸਨ ਇਸ ਐਕਸ਼ਨ ਤੋਂ ਪਹਿਲਾਂ ਹੀ ਹਰਕਤ ਵਿਚ ਆ ਗਿਆ | ਘਟਨਾ ਦੀ ਸੂਚਨਾ ਮਿਲਦਿਆਂ ਹੀ ਤਹਿਸੀਲਦਾਰ ਰੇਸ਼ਮ ਸਿੰਘ ਅਤੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਮੌਕੇ 'ਤੇ ਪਹੁੰਚ ਗਏ ਜਿੱਥੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਮੰਗ ਸਬੰਧਿਤ ਅਧਿਕਾਰੀਆਂ ਦੇ ਧਿਆਨ 'ਚ ਲਿਆ ਕੇ ਪੂਰਾ ਕਰਵਾਇਆ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ ਬਰਿਆਰ, ਪੂਰਨ ਸਿੰਘ ਨੰਬਰਦਾਰ, ਮਨੋਹਰ ਸਿੰਘ ਲੋਹਟ, ਜਗਦੇਵ ਸਿੰਘ, ਹਰਦੇਵ ਸਿੰਘ, ਮਹੰਤ ਬਾਬਾ ਜਰਨੈਲ ਸਿੰਘ, ਗਿਆਨੀ ਜਸਵੀਰ ਸਿੰਘ, ਸੋਨੂੰ ਗਿੱਲ, ਸੀਰਾ ਸਮਰਾ, ਬਲਜੀਤ ਕੌਰ, ਸਿੰਦਰਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨਾਂ ਦਾ ਰੁਝਾਨ ਦਿਨੋਂ-ਦਿਨ ਕਾਂਗਰਸ ਵੱਲ ਵਧ ਰਿਹਾ ਹੈ-ਨਾਗਰਾ <br/> ਅਗਲੀ ਖ਼ਬਰ ਮਹਿਫ਼ਲ-ਏ-ਅਦੀਬ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ • ਵਰਿੰਦਾਵਨ ਹਾਦਸੇ 'ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।