23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਬਿਜ਼ਨੈੱਸ ਪਲਾਨ ਮੁਕਾਬਲਾ ਕਰਵਾਇਆ

ਅਜੀਤ ਡੈਸਕ 29-04-2026
ਖੰਨਾ, 28 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਵੱਲੋਂ ਵਿਦਿਆਰਥੀਆਂ ਦੇ ਹੁਨਰ ਵਿਕਾਸ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬਿਜ਼ਨਸ ਪਲਾਨ ਵਿਸ਼ੇ 'ਤੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਆਪਣੇ ਕਾਰੋਬਾਰੀ ਵਿਚਾਰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਮਾਰਕੀਟ ਰਿਸਰਚ, ਨਿਵੇਸ਼ ਯੋਜਨਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਵਿੱਚ ਸਮਝਾਇਆ | ਇਸ ਦੌਰਾਨ ਪਹਿਲਾ ਸਥਾਨ ਸਾਹਿਲਪ੍ਰੀਤ ਕੌਰ, ਦੂਜਾ ਸਥਾਨ ਮੰਤਨਪ੍ਰੀਤ ਕੌਰ, ਤੀਜਾ ਸਥਾਨ ਹਾਰਤਿਕ ਕੁਮਾਰ ਨੇ ਹਾਸਿਲ ਕੀਤਾ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਗਿਆਨ ਪ੍ਰਦਾਨ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਸਫਲ ਕਾਰੋਬਾਰੀ ਬਣਨ ਲਈ ਪ੍ਰੇਰਿਤ ਕਰਦੀਆਂ ਹਨ | ਅੰਤ ਵਿੱਚ ਪ੍ਰੋਫ਼ੈਸਰ ਹੀਨਾ ਨੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਸਟਾਫ਼ ਮੈਂਬਰਾਂ ਅਤੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਨਵ-ਨਿਯੁਕਤ ਏ. ਸੀ. ਪੀ. ਈਸਟ ਰਾਜ ਕੁਮਾਰ ਦਾ ਗੁੱਜਰ ਸਮਾਜ ਦੇ ਵਫਦ ਨੇ ਫੁੱਲਾਂ ਦੇ ਗੁਲਦਸਤੇ ਨਾਲ ਕੀਤਾ ਸਵਾਗਤ ਅਗਲੀ ਖ਼ਬਰ ਡੀ. ਸੀ. ਲੁਧਿਆਣਾ ਵਲੋਂ ਅਨਾਜ ਮੰਡੀ ਮਾਛੀਵਾੜਾ ਦਾ ਦੌਰਾ ਲਿਫ਼ਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।