23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

7 ਰਾਜ ਸਭਾ ਮੈਂਬਰਾਂ ਨੇ 'ਆਪ' ਛੱਡ ਕੇ ਪੰਜਾਬ ਅਤੇ ਪੰਜਾਬੀਆਂ ਨਾਲ ਕੀਤੀ ਵੱਡੀ ਗ਼ੱਦਾਰੀ-ਕਾਲੀ/ਦੀਨੂੰ

ਅਜੀਤ ਡੈਸਕ 29-04-2026
ਸਾਹਨੇਵਾਲ, 28 ਅਪ੍ਰੈਲ (ਹਨੀ ਚਾਠਲੀ)-ਆਮ ਆਦਮੀ ਪਾਰਟੀ ਦੇ ਪੰਜਾਬ ਨਾਲ ਸਬੰਧਿਤ 7 ਰਾਜ ਸਭਾ ਮੈਂਬਰਾਂ ਨੇ ਆਪ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਜਾ ਕੇ ਪੰਜਾਬ ਅਤੇ ਪੰਜਾਬੀਆਂ ਨਾਲ ਬਹੁਤ ਵੱਡੀ ਗ਼ੱਦਾਰੀ ਕੀਤੀ ਹੈ ਅਤੇ ਇਨ੍ਹਾਂ ਵਿਅਕਤੀਆਂ ਨੂੰ ਪਾਰਟੀ ਨੇ ਇੰਨੇ ਵੱਡੇ ਅਹੁਦਿਆਂ 'ਤੇ ਬਿਠਾ ਕੇ ਪੂਰਾ ਮਾਣ ਸਤਿਕਾਰ ਦਿੱਤਾ ਸੀ | ਪਰ ਇਹ ਵਿਅਕਤੀ ਪਾਰਟੀ ਵਲੋਂ ਦਿੱਤੇ ਮਾਣ ਸਨਮਾਨ ਨੂੰ ਹਜ਼ਮ ਨਹੀਂ ਕਰ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਆਪ ਪਾਰਟੀ ਨੇ ਭਰੋਸੇ ਨਾਲ ਰਾਜ ਸਭਾ ਵਿਚ ਭੇਜਿਆ ਸੀ, ਉਨ੍ਹਾਂ ਨੇ ਲੋਕਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ | ਕਾਲੀ ਤੇ ਦੀਨੂੰ ਨੇ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਇੱਕਜੁੱਟ ਹੈ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਮਜ਼ਬੂਤ ਹੈ ਅਤੇ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਇੱਕਜੁੱਟਤਾ ਨਾਲ ਪੰਜਾਬ ਵਿਚ ਦੁਬਾਰਾ ਆਪ ਦੀ ਸਰਕਾਰ ਬਣਾਵੇਗੀ |
ਪਿਛਲੀ ਖ਼ਬਰ ਧਮੋਟ ਵਿਖੇ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਅਗਲੀ ਪੜ੍ਹਾਈ ਦੀ ਚੋਣ ਕਰਨ ਸੰਬੰਧੀ ਕੈਂਪ ਅਗਲੀ ਖ਼ਬਰ ਡੀ. ਏ. ਦੀਆਂ ਕਿਸ਼ਤਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਵੱਡੇ ਪੱਧਰ 'ਤੇ ਕਰਾਂਗੇ ਸੰਘਰਸ਼-ਜਗਜੀਤ ਸਿੰਘ/ਗੁਰਪ੍ਰੀਤ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।