22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਅਨਾਜ ਮੰਡੀ ਸਾਹਨੇਵਾਲ ਵਿਚ ਕਣਕ ਦੀ ਲਿਫ਼ਟਿੰਗ ਪ੍ਰਕਿਰਿਆ ਤੇਜ਼ ਨਾ ਕੀਤੀ ਗਈ ਤਾਂ ਲਗਾਵਾਂਗੇ ਧਰਨਾ-ਲੱਕੀ ਸੰਧੂ

ਅਜੀਤ ਡੈਸਕ 29-04-2026
ਸਾਹਨੇਵਾਲ, 28 ਅਪ੍ਰੈਲ (ਹਨੀ ਚਾਠਲੀ)-ਅਨਾਜ ਮੰਡੀ ਸਾਹਨੇਵਾਲ ਵਿੱਚ ਕਣਕ ਦੀ ਫ਼ਸਲ ਦੀ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਲੱਕੀ ਸੰਧੂ ਵੱਲੋਂ ਅਨਾਜ ਮੰਡੀ ਸਾਹਨੇਵਾਲ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲੈਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਲੱਕੀ ਸੰਧੂ ਨੇ ਕਿਹਾ ਕਿ ਅਨਾਜ ਮੰਡੀ ਵਿੱਚ ਕਾਫੀ ਸਮੇਂ ਤੋਂ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਪਰ ਲਿਫ਼ਟਿੰਗ ਦੀ ਪ੍ਰਕਿਰਿਆ ਬਹੁਤ ਹੀ ਧੀਮੀ ਚੱਲ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਗਰਮੀ ਅਤੇ ਅਣਸੁਖਾਵੇਂ ਮੌਸਮ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਲੰਮਾ ਇੰਤਜ਼ਾਰ ਕਰਨਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਜਲਦ ਤੋਂ ਜਲਦ ਲਿਫ਼ਟਿੰਗ ਦੀ ਪ੍ਰਕਿਰਿਆ ਨੂੰ ਤੇਜ਼ ਨਾ ਕੀਤਾ ਗਿਆ ਤਾਂ ਕਾਂਗਰਸ ਵੱਲੋਂ ਅਨਾਜ ਮੰਡੀ ਸਾਹਨੇਵਾਲ ਵਿੱਚ ਧਰਨਾ ਲਗਾਇਆ ਜਾਵੇਗਾ | ਲੱਕੀ ਸੰਧੂ ਨੇ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਦੀ ਕਦਰ ਕਰਦਿਆਂ ਤੁਰੰਤ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਹੋਰ ਨੁਕਸਾਨ ਨਾ ਝੱਲਣਾ ਪਵੇ | ਲੱਕੀ ਸੰਧੂ ਨੇ ਕਿਹਾ ਕਿ ਅਨਾਜ ਮੰਡੀ ਵਿੱਚ ਮੌਜੂਦ ਕਿਸਾਨਾਂ ਦੇ ਨਾਲ ਵੀ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਵੀ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਜਲਦ ਤੋਂ ਜਲਦ ਸਾਡੀ ਕਣਕ ਦੀ ਫ਼ਸਲ ਦੀ ਲਿਫ਼ਟਿੰਗ ਦੀ ਰਫ਼ਤਾਰ ਨੂੰ ਤੇਜ ਕਰਵਾਇਆ ਜਾਵੇ ਲੱਕੀ ਸੰਧੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਅਨਾਜ ਮੰਡੀ ਸਾਹਨੇਵਾਲ ਅੰਦਰ ਕਣਕ ਦੀ ਫ਼ਸਲ ਦੀ ਲਿਫ਼ਟਿੰਗ ਦੀ ਪ੍ਰਕਿਰਿਆ ਨੂੰ ਤੇਜ਼ ਨਾ ਕੀਤਾ ਗਿਆ ਤਾਂ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਅਨਾਜ ਮੰਡੀ ਅੰਦਰ ਧਰਨਾ ਦਿੱਤਾ ਜਾਵੇਗਾ ਅਤੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |
ਪਿਛਲੀ ਖ਼ਬਰ ਤੀਸਰੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਕਾਰੋਬਾਰੀ ਦਾ ਲੱਖਾਂ ਰੁਪਏ ਦਾ ਸਾਮਾਨ ਖੁਰਦ ਬੁਰਦ ਕਰਨ ਵਾਲਾ ਟੈਕਸੀ ਚਾਲਕ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।