22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਤੀਸਰੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਅਜੀਤ ਡੈਸਕ 29-04-2026
ਖੰਨਾ, 28 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਪ੍ਰਬੰਧਕ ਕਮੇਟੀ ਖੰਨਾ ਵਿਖੇ ਤੀਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ | ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਈ ਹਰਪ੍ਰੀਤ ਸਿੰਘ ਮੰਜੀ ਸਾਹਿਬ ਕੋਟਾਂ ਵਾਲਿਆਂ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ | ਸੰਗਤ ਖ਼ਾਸ ਕਰਕੇ ਨੌਜਵਾਨਾਂ ਗੁਰੂ ਲੜ੍ਹ ਲੱਗਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਭਾਈ ਹਰਪ੍ਰੀਤ ਸਿੰਘ ਨੇ ਜਿੱਥੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੀਵਨ ਬਾਰੇ ਦੱਸਿਆ ਕਿ 62 ਸਾਲ ਦੀ ਉਮਰ 'ਚ ਉਨ੍ਹਾਂ ਨੇ ਸ੍ਰੀ ਗੁਰੂ ਅੰਗਦ ਦੇਵ ਪਾਤਸ਼ਾਹ ਜੀ ਦੀ ਸੇਵਾ ਕੀਤੀ ਤੇ 12 ਸਾਲ ਨਿਰੰਤਰ ਉਨ੍ਹਾਂ ਨੇ ਸੇਵਾ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਹਰ ਹੁਕਮ ਸਤਿ ਕਰਕੇ ਮੰਨਿਆ, ਉੱਥੇ ਹੀ ਉਨ੍ਹਾਂ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਦੇ ਬਾਰੇ ਵੀ ਵਿਚਾਰ ਚਰਚਾ ਕੀਤੀ ਕਿ ਜੀਵਨ ਦੇ 'ਚ ਕਿਵੇਂ ਆਨੰਦ ਆ ਸਕਦਾ ਹੈ | ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਜੀ ਸਾਨੂੰ ਆਨੰਦ ਸਾਹਿਬ ਦੇ ਬਾਣੀ 'ਚ ਸਮਝਾ ਕੇ ਗਏ ਹਨ | ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਨੇ ਵੀ ਸੰਗਤ ਨੂੰ ਬੇਨਤੀ ਕੀਤੀ ਕਿ ਆਪਣੇ ਅੰਦਰੋਂ ਹਉਮੈ ਭਾਵ ਤਿਆਗ ਕੇ ਨਿਮਰਤਾ ਧਾਰਨ ਕਰਕੇ ਸੇਵਾ ਕਰਕੇ ਜੀਵਨ ਸਫਲ ਕਰਨਾ ਚਾਹੀਦਾ ਹੈ | ਗੁਰੂ ਸਾਹਿਬ ਜੀ ਦੁਆਰਾ ਦੱਸੇ ਗੁਰਬਾਣੀ ਦੇ ਉਪਦੇਸ਼ ਦੇ ਚੱਲ ਕੇ ਸਾਨੂੰ ਆਪਣਾ ਬਤੀਤ ਕਰਨਾ ਚਾਹੀਦਾ ਹੈ | ਇਸ ਮੌਕੇ ਮਲਕੀਤ ਸਿੰਘ ਐੱਸਡੀਓ, ਹਰਮਹਿੰਦਰਜੀਤ ਸਿੰਘ, ਸਕਿੰਦਰ ਸਿੰਘ, ਸੋਹਨ ਸਿੰਘ, ਨਛੱਤਰ ਸਿੰਘ, ਮਲਕੀਤ ਸਿੰਘ ਬੈਂਕ ਮੈਨੇਜਰ, ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਹਜ਼ੂਰੀ ਰਾਗੀ ਬੇਅੰਤ ਸਿੰਘ, ਮਨਜੀਤ ਸਿੰਘ ਮਿੰਟੂ, ਪਰਮਜੀਤ ਸਿੰਘ ਪੰਮਾ, ਭਾਈ ਸਾਹਿਲਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਦੇਵ ਸਿੰਘ, ਰਜਿੰਦਰਵੀਰ ਸਿੰਘ, ਹਰਭਜਨ ਸਿੰਘ ਬੈਂਕ ਮੈਨੇਜਰ, ਹਰਭਜਨ ਸਿੰਘ ਐੱਸਡੀਓ, ਜਸਵੀਰ ਸਿੰਘ, ਸੇਵਾਦਾਰ ਕਰਮਜੀਤ ਸਿੰਘ, ਸੇਵਾਦਾਰ ਰਣਧੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਦੀ ਨਵੀਂ ਪਹਿਲ ਨੰਨ੍ਹੇ-ਮੁੰਨੇ ਬੱਚਿਆਂ ਨੂੰ ਦਿੱਤੀ ਫਰੈਸ਼ਰ ਪਾਰਟੀ ਅਗਲੀ ਖ਼ਬਰ ਅਨਾਜ ਮੰਡੀ ਸਾਹਨੇਵਾਲ ਵਿਚ ਕਣਕ ਦੀ ਲਿਫ਼ਟਿੰਗ ਪ੍ਰਕਿਰਿਆ ਤੇਜ਼ ਨਾ ਕੀਤੀ ਗਈ ਤਾਂ ਲਗਾਵਾਂਗੇ ਧਰਨਾ-ਲੱਕੀ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।