ਮਲੌਦ 29 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਕੱਟਾ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਵਿੱਚ ਸਬ ਡਵੀਜ਼ਨ ਪੱਧਰ ਤੇ 30 ਅਪ੍ਰੈਲ ਨੂੰ ਧਰਨੇ ਦਿੱਤੇ ਜਾ ਰਹੇ ਹਨ | ਸਰਕਲ ਮਲੌਦ ਦੇ ਜਥੇਦਾਰ ਜਗਜੀਤ ਸਿੰਘ ਦੌਲਤਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਦੀ ਅਗਵਾਈ ਵਿੱਚ ਅੱਜ 30 ਅਪ੍ਰੈਲ ਨੂੰ ਐਸ. ਡੀ. ਐਮ ਪਾਇਲ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਉਨਾਂ ਪਾਇਲ, ਦੋਰਾਹਾ ਅਤੇ ਮਲੌਦ ਸਰਕਲਾਂ ਦੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਸਵੇਰੇ 10 ਵਜੇ ਧਰਨੇ ਵਾਲੀ ਥਾਂ ਤੇ ਪੁੱਜਣ, ਜਿਥੇ ਪਾਰਟੀ ਦੇ ਆਗੂ ਪਾਰਟੀ ਪ੍ਰਧਾਨ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਭਗਵੰਤ ਮਾਨ ਸਰਕਾਰ ਦੇ ਕੂੜ ਪ੍ਰਚਾਰ ਦਾ ਸੱਚ ਸਾਹਮਣੇ ਲਿਆਉਣਗੇ ਅਤੇ ਗਰਮੀ ਦਾ ਮੌਸਮ ਸ਼ੁਰੂ ਹੰੁਦਿਆਂ ਹੀ ਲੱਗ ਰਹੇ ਵੱਡੇ ਵੱਡੇ ਬਿਜਲੀ ਕੱਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ | ਇਸ ਸਮੇਂ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਕਾਲੀ ਵਰਕਰਾਂ ਨਾਲ ਵਿਚਾਰਾਂ ਦੀ ਸਾਂਝ ਪਾਵੇਗੀ |