16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪ੍ਰਸ਼ਾਸਨ ਵਲੋਂ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਅਜੀਤ ਡੈਸਕ 30-04-2026
ਮਾਛੀਵਾੜਾ ਸਾਹਿਬ, 29 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਬੇਟ ਇਲਾਕੇ ਦੇ ਪਿੰਡ ਸਲਾਣਾ ਬੇਟ ਵਿਖੇ ਲੰਘੀ 20 ਅਪ੍ਰੈਲ ਨੂੰ ਖੇਤਾਂ ਵਿਚ ਕਣਕ ਨੂੰ ਲੱਗੀ ਅੱਗ ਬੁਝਾਉਣ ਸਮੇਂ ਹਾਰਟ ਅਟੈਕ ਨਾਲ ਮਿ੍ਤਕ ਹੋਏ ਕਿਸਾਨ ਮਨਦੀਪ ਸਿੰਘ ਦੇ ਪਰਿਵਾਰ ਨੂੰ ਅੱਜ ਪ੍ਰਸ਼ਾਸਨ ਵਲੋਂ ਵਿੱਤੀ ਸਹਾਇਤਾ ਦਿੱਤੀ ਗਈ | ਅੱਜ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਮਿ੍ਤਕ ਕਿਸਾਨ ਮਨਦੀਪ ਸਿੰਘ ਦੇ ਘਰ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ, ਜਿਨ੍ਹਾਂ ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੀ 2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੈੱਕ ਪਰਿਵਾਰ ਨੂੰ ਸੌਂਪਿਆ | ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਮਿ੍ਤਕ ਮਨਦੀਪ ਸਿੰਘ ਦੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਪਰ ਪ੍ਰਸ਼ਾਸਨ ਵਲੋਂ ਇਹ ਆਰਥਿਕ ਸਹਾਇਤਾ ਦੇ ਕੇ ਦੁੱਖ ਵੰਡਾਉਣ ਦੀ ਕੋਸ਼ਿਸ਼ ਕੀਤੀ ਹੈ | ਇਸ ਮੌਕੇ ਚੇਅਰਮੈਨ ਲਖਵਿੰਦਰ ਸਿੰਘ ਲਾਲੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ, ਕੁਲਵਿੰਦਰ ਸਿੰਘ, ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਜਸਦੇਵ ਸਿੰਘ, ਅਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਮੁਖ਼ਤਿਆਰ ਸਿੰਘ, ਡਾ. ਨਵਦੀਪ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਕਾਲਜੀਏਟ ਸਕੂਲ, ਮੰਜੀ ਸਾਹਿਬ ਕੋਟਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਅਗਲੀ ਖ਼ਬਰ ਐੱਸ. ਡੀ. ਐਮ. ਦਫ਼ਤਰ ਪਾਇਲ ਸਾਹਮਣੇ ਮਦਨੀਪੁਰ ਦੀ ਅਗਵਾਈ 'ਚ ਧਰਨਾ ਅੱਜ-ਜਥੇਦਾਰ ਦੌਲਤਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।