16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਾਹਨੇਵਾਲ ਦੇ ਟਕਸਾਲੀ ਕਾਂਗਰਸੀਆਂ ਨੇ ਲੱਕੀ ਸੰਧੂ ਦੀ ਅਗਵਾਈ 'ਚ ਮੀਟਿੰਗ ਕਰ ਕੇ ਸਾਹਨੇਵਾਲ ਤੋਂ ਯੋਗ ਅਤੇ ਲੋਕਲ ਉਮੀਦਵਾਰ ਚੋਣ ਮੈਦਾਨ 'ਚ ਉਤਾਰਨ ਦੀ ਕੀਤੀ ਮੰਗ

ਅਜੀਤ ਡੈਸਕ 30-04-2026
ਸਾਹਨੇਵਾਲ, 29 ਅਪ੍ਰੈਲ (ਹਨੀ ਚਾਠਲੀ)-ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਟਕਸਾਲੀ ਕਾਂਗਰਸੀ ਆਗੂਆਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ ਕਰਦੇ ਹੋਏ ਆਏ ਦਿਨ ਮੀਟਿੰਗਾਂ ਕਰ ਕੇ ਦਾਅਵੇਦਾਰੀ ਠੋਕੀ ਜਾ ਰਹੀ ਹੈ | ਇਸੇ ਕੜੀ ਅਧੀਨ ਜਿੱਥੇ ਪਹਿਲਾਂ ਸੀਨੀਅਰ ਕਾਂਗਰਸੀ ਆਗੂਆਂ ਦੀ ਦੇਖ ਰੇਖ ਹੇਠ ਮੀਟਿੰਗਾਂ ਕੀਤੀਆਂ ਗਈਆਂ ਹਨ | ਉੱਥੇ ਹੀ ਅੱਜ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਲੱਕੀ ਸੰਧੂ ਦੀ ਅਗਵਾਈ ਹੇਠ ਭਰਾਵਾਂ ਦਾ ਢਾਬਾ ਸਾਹਨੇਵਾਲ ਵਿਖੇ ਕਰਵਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਟਕਸਾਲੀ ਕਾਂਗਰਸੀਆ ਨੇ ਕਿਹਾ ਕਿ ਜੇਕਰ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਜੇਕਰ ਕਿਸੇ ਵੀ ਬਾਹਰੀ ਵਿਅਕਤੀ ਨੂੰ ਉਮੀਦਵਾਰ ਐਲਾਨਿਆ ਜਾਵੇਗਾ ਤਾਂ ਹਲਕਾ ਸਾਹਨੇਵਾਲ ਦੇ ਟਕਸਾਲੀ ਕਾਂਗਰਸੀਆਂ ਵਲੋਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਪਹਿਲਾਂ 3 ਵਾਰ ਇਸ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਭਾਰੀ ਹਾਰ ਦਾ ਮੂੰਹ ਦੇਖਣਾ ਪਿਆ | ਜਿਸ ਵਿਚ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਇਸ ਹਲਕੇ ਤੋਂ 2 ਵਾਰ ਚੋਣ ਹਾਰੇ ਅਤੇ ਇਸ ਤੋਂ ਇਲਾਵਾ ਸਤਵਿੰਦਰ ਕੌਰ ਬਿੱਟੀ ਨੂੰ ਵੀ ਇਸ ਹਲਕੇ ਤੋਂ 1 ਵਾਰ ਹਾਰ ਦਾ ਮੂੰਹ ਦੇਖਣਾ ਪਿਆ, ਜਿਸ ਕਾਰਨ ਕਾਂਗਰਸ ਪਾਰਟੀ ਨੂੰ ਨੁਕਸਾਨ ਪੁੱਜਾ | ਲੱਕੀ ਸੰਧੂ ਨੇ ਦੱਸਿਆ ਕਿ ਅੱਜ ਭਰਵੀਂ ਮੀਟਿੰਗ ਦੌਰਾਨ ਟਕਸਾਲੀ ਕਾਂਗਰਸੀਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪੰਚ, ਸਰਪੰਚਾਂ ਨੇ ਵੀ ਕਾਂਗਰਸ ਪਾਰਟੀ ਹਾਈਕਮਾਂਡ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਕਾਂਗਰਸ ਪਾਰਟੀ ਵਲੋਂ ਹਲਕਾ ਸਾਹਨੇਵਾਲ ਤੋਂ ਕੋਈ ਯੋਗ ਅਤੇ ਲੋਕਲ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਵੇ ਤਾਂ ਜੋ ਅਸੀਂ ਕਾਂਗਰਸੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤ ਦਰਜ ਕਰਵਾ ਕੇ ਵਿਧਾਨ ਸਭਾ ਵਿਚ ਭੇਜੀਏ ਤਾਂ ਜੋ ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਵਿਕਾਸ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਵਾ ਸਕੀਏ | ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਪਾਲ ਸਿੰਘ ਗਰੇਵਾਲ ਸਾਬਕਾ ਕੌਂਸਲਰ, ਸਵਰਨ ਸਿੰਘ ਸੰਧੂ, ਕੈਪਟਨ ਸੁਖਜੀਤ ਸਿੰਘ ਹਰਾ ਸਾਬਕਾ ਪ੍ਰਧਾਨ ਨਗਰ ਕੌਂਸਲ ਸਾਹਨੇਵਾਲ, ਸਤਿੰਦਰਪਾਲ ਸਿੰਘ ਗਿੱਲ ਤਾਜਪੁਰੀ, ਇੰਦਰਜੀਤ ਸਿੰਘ ਕਾਸਾਬਾਦ, ਯੂਥ ਆਗੂ ਸੁਖਵਿੰਦਰ ਸਿੰਘ ਬੱਲੂ, ਅਮਰਿੰਦਰ ਸਿੰਘ ਸੰਧੂ, ਐੱਸ. ਪੀ. ਐੱਸ. ਗਿੱਲ ਇੰਟਕ ਜ਼ਿਲ੍ਹਾ ਪ੍ਰਧਾਨ, ਰਮੇਸ਼ ਸ਼ੁਕਲਾ, ਸ਼ਿੰਗਾਰਾ ਸਿੰਘ ਮੰਗਲੀ, ਰਣਜੀਤ ਸਿੰਘ, ਧਰਮਜੀਤ ਸਿੰਘ ਗਿੱਲ ਜੰਡਿਆਲੀ, ਨਿਰਪਾਲ ਸਿੰਘ, ਆਸ਼ਾ ਰਾਣੀ, ਸੁਖਦੇਵ ਸਿੰਘ, ਗੁਰਬੇਅੰਤ ਸਿੰਘ, ਗੁਰਮਨ ਗਰਚਾ, ਰਾਜੂ, ਸੰਦੀਪ ਲੁਧਿਆਣਾ, ਵਿੱਕੀ, ਮਨਜਿੰਦਰ ਕੌਰ, ਸੰਤੋਖ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀਤਲ ਸਿੰਘ ਤੂਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਕਾਲਜੀਏਟ ਸਕੂਲ, ਮੰਜੀ ਸਾਹਿਬ ਕੋਟਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।