16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਜਸਕਰਨ ਸਿੰਘ ਦਿਉਲ ਨੇ ਹਲਕੇ ਦਾਖੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕੀਤਾ-ਗੁਰਮਿੰਦਰ ਸਿੰਘ ਕੋਠੇ ਹਾਂਸ

ਅਜੀਤ ਡੈਸਕ 30-04-2026
ਚੌਂਕੀਮਾਨ, 29 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਸੀਨੀਅਰ ਅਕਾਲੀ ਆਗੂਆਂ ਸਮੇਤ ਨੌਜਵਾਨਾਂ ਨੂੰ ਨਾਲ ਲੈ ਕੇ ਹਲਕੇ ਦਾਖੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕੀਤਾ ਹੈ ਤੇ ਨਾਲ ਹੀ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਤੇ ਆਪਣੇ ਨਿੱਜੀ ਖਾਤੇ ਵਿਚੋਂ ਪਿੰਡਾਂ ਦੇ ਰੁਕੇ ਹੋਏ ਵਿਕਾਸ ਦੇ ਕੰਮ ਵੀ ਕਰਵਾਏ ਜਾ ਰਹੇ ਹਨ ਜਿਸ ਨਾਲ ਉਹ ਲੋਕਾਂ ਦਾ ਹਰਮਨ ਪਿਆਰਾ ਆਗੂ ਬਣ ਗਿਆ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਆਗੂ ਗੁਰਮਿੰਦਰ ਸਿੰਘ ਕੋਠੇ ਹਾਂਸ ਨੇ ਕੀਤਾ ਤੇ ਕਿਹਾ ਕਿ ਹਲਕੇ ਦੇ ਲੋਕ ਵੀ ਜਸਕਰਨ ਸਿੰਘ ਦਿਉਲ ਨਾਲ ਚੱਲਣ ਦਾ ਵਾਅਦਾ ਕਰਦੇ ਹੋਏ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਡੱਟ ਕੇ ਖੜ੍ਹ ਗਏ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਿਵਾਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ |
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਬਣਨ 'ਤੇ ਪਮਾਲ 'ਚ ਖੁਸ਼ੀ ਦਾ ਇਜ਼ਹਾਰ ਅਗਲੀ ਖ਼ਬਰ ਤਿੰਨ ਦਿਨਾ ਬਰਸੀ ਸਮਾਗਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।