16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮਨਪ੍ਰੀਤ ਸਿੰਘ ਇਯਾਲੀ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਬਣਨ 'ਤੇ ਪਮਾਲ 'ਚ ਖੁਸ਼ੀ ਦਾ ਇਜ਼ਹਾਰ

ਅਜੀਤ ਡੈਸਕ 30-04-2026
ਮੁੱਲਾਂਪੁਰ-ਦਾਖਾ, 29 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ 'ਵਾਰਿਸ਼ ਪੰਜਾਬ ਦੇ' ਅਤੇ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਹੋਏ ਗਠਜੋੜ ਸਮੇਂ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਬਣੇ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਦੀ ਨਿਯੁਕਤੀ ਦਾ ਪਮਾਲ ਸਰਪੰਚ ਬਲਵਿੰਦਰ ਸਿੰਘ ਸੇਖੋਂ, ਪਿੰਡ ਦੇ ਹੋਰ ਇਯਾਲੀ ਸਮੱਰਥਕਾਂ ਦੇ ਨਾਲ ਬਲਾਕ ਸੰਮਤੀ ਚੇਅਰਪਰਸਨ ਦਲਜੀਤ ਕੌਰ ਦਾ ਨਿੱਘਾ ਸਵਾਗਤ ਕੀਤਾ | ਸਾਬਕਾ ਸਰਪੰਚ ਅਮਰਜੀਤ ਸਿੰਘ ਸਿੱਧੂ, ਪ੍ਰਧਾਨ ਗੁਰਦੇਵ ਸਿੰਘ ਸੇਖੋਂ, ਪੰਚ ਖੁਸ਼ਪਾਲ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ, ਤਾਰਾ ਸਿੰਘ, ਕੁਲਵਿੰਦਰ ਸਿੰਘ ਸੇਖੋਂ, ਅਵਤਾਰ ਸਿੰਘ, ਝਲਮਣ ਸਿੰਘ, ਬਲਵੀਰ ਸਿੰਘ ਸਿੱਧੂ, ਜਸਵੀਰ ਸਿੰਘ, ਹੋਰਨਾਂ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਬਣੇ ਮਨਪ੍ਰੀਤ ਸਿੰਘ ਇਯਾਲੀ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੰਘ ਸਾਹਿਬਾਨਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਨੂੰ ਤਨਦੇਹੀ ਨਾਲ ਪੂਰਾ ਕਰਨ ਵਾਲੇ ਮਨਪ੍ਰੀਤ ਸਿੰਘ ਵਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਅਤੇ ਕਿਰਸਾਨੀ ਨਾਲ ਜੁੜੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਆਵਾਜ਼ ਬੁਲੰਦ ਕੀਤੀ | ਅਕਾਲੀ ਦਲ 'ਵਾਰਿਸ਼ ਪੰਜਾਬ ਦੇ' ਸਾਂਸਦ ਅੰਮਿ੍ਤਪਾਲ ਸਿੰਘ ਖ਼ਾਲਸਾ, ਹੋਰ ਸਿੰਘਾਂ ਤੋਂ ਐੱਨ.ਐੱਸ.ਏ ਖ਼ਤਮ ਕਰਨ ਲਈ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਵਲੋਂ ਵਿਧਾਨ ਸਭਾ 'ਚ ਮਾਮਲਾ ਚੁੱਕਣ 'ਤੇ ਐੱਨ.ਐੱਸ.ਏ ਵਰਗਾ ਕਾਨੂੰਨ ਚੁੱਕਿਆ ਗਿਆ | ਢਾਡੀ ਰਛਪਾਲ ਸਿੰਘ ਪਮਾਲ, ਸਰਪੰਚ ਬਲਵਿੰਦਰ ਸਿੰਘ, ਪੰਚ ਖੁਸ਼ਪਾਲ ਸਿੰਘ, ਬਲਵੀਰ ਸਿੰਘ ਸਿੱਧੂ, ਹੋਰਨਾਂ ਕਿਹਾ ਕਿ ਅਗਾਮੀ ਚੋਣਾਂ 'ਚ ਅਕਾਲੀ ਦਲ 'ਵਾਰਿਸ਼ ਪੰਜਾਬ ਦੇ' ਦਾ ਝੰਡਾ ਬੁਲੰਦ ਰਹੇਗਾ | ਪਮਾਲ ਸਰਪੰਚ ਸੇਖੋਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 ਨੂੰ ਸਹੀ ਦੱਸਦਿਆਂ ਸਰਕਾਰ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਮਹਾਂਪ੍ਰਗਿਆ ਸਕੂਲ ਵਿਚ ਇੰਟਰ ਹਾਊਸ ਫੁੱਟਬਾਲ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਜਸਕਰਨ ਸਿੰਘ ਦਿਉਲ ਨੇ ਹਲਕੇ ਦਾਖੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕੀਤਾ-ਗੁਰਮਿੰਦਰ ਸਿੰਘ ਕੋਠੇ ਹਾਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।