16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਲੱਖੀ ਅਜਲੋਦ ਨੂੰ ਹਲਕਾ ਸਮਰਾਲਾ ਦਾ ਐੱਸ. ਸੀ. ਵਿੰਗ ਦਾ ਪ੍ਰਧਾਨ ਲਾਉਣ ਨਾਲ ਪਾਰਟੀ ਮਜ਼ਬੂਤੀ ਵੱਲ ਵਧੇਗੀ- ਵਰਕਰ

ਅਜੀਤ ਡੈਸਕ 30-04-2026
ਬੀਜਾ, 29 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸਮਰਾਲਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਪਾਰਟੀ ਨੂੰ ਪਿੰਡ ਪੱਧਰ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸ਼ਾਨਦਾਰ ਜਿੱਤ ਦਰਜ ਕਰਨ ਲਈ ਵਿਧਾਨ ਸਭਾ ਹਲਕਾ ਸਮਰਾਲਾ ਦਾ ਬਲਾਕ ਸੰਮਤੀ ਮੈਂਬਰ ਲਖਵੀਰ ਸਿੰਘ ਲੱਖੀ ਅਜਲੋਦ ਨੂੰ ਐੱਸ. ਸੀ. ਵਿੰਗ ਦਾ ਪ੍ਰਧਾਨ ਬਣਾਉਣ ਨਾਲ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ | ਇਲਾਕੇ ਦੇ ਆਗੂਆਂ ਤੇ ਵਰਕਰਾਂ, ਦੋਸਤ ਮਿੱਤਰਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਬੀਜਾ ਵਿਖੇ ਨਵ ਨਿਯੁਕਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਰਮਜੀਤ ਸਿੰਘ ਢਿੱਲੋਂ ਸਮਰਾਲਾ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਜੋ ਅਹੁਦਾ ਦੇ ਕੇ ਸਮਰਾਲਾ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਸ ਪ੍ਰਤੀ ਉਹ ਪੂਰੀ ਵਫ਼ਾਦਾਰੀ ਨਾਲ ਕੰਮ ਕਰਨਗੇ ਅਤੇ ਆਪਣੇ ਹਲਕੇ ਦੇ ਸਮੂਹ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨਗੇ | ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਪੰਜਾਬ ਦੇ ਵੋਟਰ ਹੁਣ ਪੂਰੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਭਲਾਈ ਦੇ ਕੰਮ ਕੀਤੇ ਹਨ, ਖ਼ਾਸ ਕਰਕੇ ਪਛੜੇ ਵਰਗਾਂ ਦਾ ਬਹੁਤ ਸਾਥ ਦਿੱਤਾ ਹੈ, ਜਦੋਂ ਕਿ ਦੂਜੀਆਂ ਸਿਆਸੀ ਪਾਰਟੀਆਂ ਨੇ ਕੇਵਲ ਉਨ੍ਹਾਂ ਆਪਣੇ ਮੋਹਰੇ ਬਣਾ ਕੇ ਰੱਖਿਆ ਹੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਗਲ ਨਾਲ ਲਾਇਆ ਹੈ | ਇਸ ਉਹ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਬਲਾਕ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਜਾਗਰੂਕ ਕਰਕੇ, 2027 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਅਤੇ ਸਮਰਾਲਾ ਵਿਧਾਨ ਸਭਾ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ | ਇਸ ਨਿਯੁਕਤੀ ਦਾ ਬਲਵਿੰਦਰ ਸਿੰਘ ਬੰਬ, ਮਨਪ੍ਰੀਤ ਸਿੰਘ ਰਾਜਾ ਸਰਪੰਚ ਹਰਬੰਸਪੁਰਾ, ਬਹਾਦਰ ਸਿੰਘ ਸਾਬਕਾ ਸਰਪੰਚ, ਜੱਥੇਦਾਰ ਗੁਰਚਰਨ ਸਿੰਘ ਬਗਲੀ, ਮਨਦੀਪ ਸਿੰਘ ਸੋਨੂੰ ਬਗਲੀ, ਗੁਰਦੀਪ ਸਿੰਘ ਅੜੈ੍ਹਚਾਂ, ਤੇਜਪਾਲ ਸਿੰਘ, ਹਰਨੇਕ ਸਿੰਘ ਸਾਬਕਾ ਸਰਪੰਚ ਰੁਪਾਲੋਂ ਸੁਰਜੀਤ ਸਿੰਘ ਪੁਰਬਾ, ਰੁਪਿੰਦਰ ਸਿੰਘ ਮਾਣਕੀ, ਅੰਗਰੇਜ ਸਿੰਘ, ਇਕਬਾਲ ਸਿੰਘ, ਗੁਰਮੁੱਖ ਸਿੰਘ, ਰਣਜੀਤ ਸਿੰਘ ਬਗ਼ਲੀ, ਭਿੰਦਰ ਸਿੰਘ ਸਾਬਕਾ ਸਰਪੰਚ ਬਗਲੀ ਖ਼ੁਰਦ, ਮੇਵਾ ਸਿੰਘ ਚਾਵਾ, ਰਿੰਕੂ ਬਗ਼ਲੀ, ਦਰਸ਼ਨ ਸਿੰਘ, ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ ਸਿਆਣ ਕੋਟ, ਹਾਕਮ ਸਿੰਘ ਸੰਧੂ ਆਦਿ ਨੇ ਨਿਯੁਕਤੀ ਦਾ ਸਵਾਗਤ ਕਰਦਿਆਂ ਆਖਿਆ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਮਜ਼ਬੂਤੀ ਵੱਲ ਵਧੇਗੀ |
ਪਿਛਲੀ ਖ਼ਬਰ 'ਮਰਦਮਸ਼ੁਮਾਰੀ 2027' ਲਈ ਤੀਜੀ ਸਿਖਲਾਈ ਸਫਲਤਾ ਪੂਰਵਕ ਪੂਰੀ ਅਗਲੀ ਖ਼ਬਰ ਪੰਜਾਬ ਨਾਲ ਗ਼ਦਾਰੀ ਕਰਨ ਵਾਲਿਆਂ ਨਾਲ ਖ਼ੁਦ ਹੀ ਹੋਈ ਗ਼ਦਾਰੀ- ਮਦਨੀਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।