29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਅਕਾਲੀ ਦਲ ਦੇ ਆਗੂਆਂ ਬੋਪਾਰਾਏ, ਮਦਨੀਪੁਰ, ਸਹਾਰਨਮਾਜਰਾ ਦੀ ਅਗਵਾਈ ਵਿਚ ਪਾਇਲ ਵਿਖੇ ਬਿਜਲੀ ਦੇ ਅਣ-ਐਲਾਨੇ ਕੱਟਾਂ ਖ਼ਿਲਾਫ਼ ਧਰਨਾ

ਅਜੀਤ ਡੈਸਕ 01-05-2026
ਪਾਇਲ, 30 ਅਪ੍ਰੈਲ (ਨਿਜ਼ਾਮਪੁਰ, ਰਜਿੰਦਰ ਸਿੰਘ)-ਅੱਜ ਇੱਥੇ ਤਹਿਸੀਲ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਸੀਨੀਅਰ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨ ਮਾਜਰਾ ਦੀ ਅਗਵਾਈ ਹੇਠ ਪਾਇਲ ਵਿਖੇ ਬਿਜਲੀ ਦੇ ਅਣ ਐਲਾਨੇ ਕੱਟਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਆਪਣੇ ਆਪ ਨੂੰ ਆਮ ਲੋਕਾਂ ਦੀ ਸਰਕਾਰ ਦੱਸ ਤੇ ਗੁਮਰਾਹ ਰਹੀ ਹੈ ਅਸਲ ਵਿਚ ਇਸ ਪਾਰਟੀ ਦਾ ਆਮ ਲੋਕਾਂ ਨਾਲ ਕੋਈ ਸੰਬੰਧ ਨਹੀਂ ਹੈ, ਅੱਜ ਪਿੰਡਾਂ ਸ਼ਹਿਰਾਂ ਦੇ ਬੱਚੇ ਅਤੇ ਲੋਕ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਇੰਨਾ ਪ੍ਰੇਸ਼ਾਨ ਹਨ ਕਿ ਸਾਰੀ ਸਾਰੀ ਰਾਤ ਜਾਗ ਕੇ ਕੱਟਦੇ ਹਨ | ਵਿਦਿਆਰਥੀ ਵਰਗ ਨੂੰ ਰਾਤ ਦੇ ਸਮੇਂ ਬਿਜਲੀ ਸਪਲਾਈ ਨਾ ਮਿਲਣ ਕਰਕੇ ਪੜ੍ਹਾਈ ਕਰਨ ਵਿਚ ਬਹੁਤ ਦਿੱਕਤਾਂ ਆ ਰਹੀਆਂ ਹਨ ਤੇ ਬੱਚਿਆਂ ਨੂੰ ਮੱਛਰਾਂ ਨੇ ਕੱਟ ਕੱਟ ਕੇ ਤੰਗ ਕੀਤਾ ਪਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਹਲਕਾ ਪਾਇਲ ਦੀਆਂ ਸੜਕਾਂ ਦਾ ਮੁੱਖ ਅਤੇ ਸੰਪਰਕ ਸੜਕਾਂ ਵਿਚ ਟੋਏ ਪੈ ਚੁੱਕੇ ਹਨ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਆਪ ਸਰਕਾਰ ਦਾ ਲੋਕਾਂ ਨਾਲ ਪੂਰੀ ਬਿਜਲੀ ਦੇਣ ਵਾਅਦਾ ਠੁੱਸ ਹੋ ਕੇ ਰਹਿ ਗਿਆ ਹੈ ਅਤੇ ਲੋਕਾਂ ਦਾ ਅੱਤ ਦੀ ਪੈ ਰਹੀ ਗਰਮੀ ਵਿੱਚ ਅਣ ਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਰੱਖਿਆ ਹੈ | ਹੁਣ ਪੰਜਾਬ ਦੇ ਲੋਕ ਵਾਅਦਾ ਖ਼ਿਲਾਫ਼ੀ ਕਰਨ ਵਾਲੀ ਆਪ ਸਰਕਾਰ ਤੋਂ ਅੱਕ ਚੁੱਕੇ ਹਨ ਜੋ 2027 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਗਲੀ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਹੋਵੇਗੀ, ਜਿਸ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ | ਸ਼੍ਰੋਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਿਆਉਣ ਦੀ ਨੀਅਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜੋ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ | ਇਸ ਮੌਕੇ ਸੀਨੀ. ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ, ਸਾਬਕਾ ਚੇਅਰਮੈਨ ਸ਼ਿਵਰਾਜ ਸਿੰਘ ਜੱਲਾ, ਸ਼ੋ੍ਰਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ, ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਹਨੀ, ਮਹਿਲਾ ਪ੍ਰਧਾਨ ਬੀਬੀ ਜਸਪ੍ਰੀਤ ਕੌਰ ਅੜੈ੍ਹਚਾਂ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਮਾਲੋਦੌਦ, ਨੀਤੂ ਸਿੰਘ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੰਤ ਸਿੰਘ ਘਲੋਟੀ, ਜਥੇਦਾਰ ਅਵਤਾਰ ਸਿੰਘ ਧਮੋਟ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਨੇ ਵੀ ਸੰਬੋਧਨ ਕੀਤਾ | ਇਸ ਸਮੇਂ ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਜਥੇਦਾਰ ਮਨਜੀਤ ਸਿੰਘ ਘੁਡਾਣੀ, ਪਿ੍ਤਪਾਲ ਸਿੰਘ ਝੱਮਟ, ਹਰਮਿੰਦਰ ਸਿੰਘ ਜਰਗ ਪ੍ਰਧਾਨ ਦਰਸ਼ਨ ਸਿੰਘ ਰੌਣੀ, ਅਮਰੀਕ ਸਿੰਘ ਰੌਣੀ, ਸੁਖਦੇਵ ਸਿੰਘ ਲਹਿਲ, ਸਾਬਕਾ ਸਰਪੰਚ ਦਲੀਪ ਸਿੰਘ ਜੰਡਾਲੀ, ਸਾਬਕਾ ਸਰਪੰਚ ਬਲਦੇਵ ਸਿੰਘ ਜਰਗੜੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਵਲੋਂ ਯਾਦੂ ਦੀ ਅਗਵਾਈ 'ਚ ਰੋਸ ਧਰਨਾ ਅਗਲੀ ਖ਼ਬਰ ਪੰਜਾਬ ਅੰਦਰ ਲੱਗ ਰਹੇ ਲੰਬੇ ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ਵਲੋਂ ਘੁਲਾਲ ਦਫ਼ਤਰ ਅੱਗੇ ਦਿੱਤਾ ਵਿਸ਼ਾਲ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।