29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪਿੰਡ ਕਿਲ੍ਹਾ ਰਾਏਪੁਰ 'ਚ 32 ਸਾਲ ਬਾਅਦ ਖੇਤੀਬਾੜੀ ਸੁਸਾਇਟੀ ਵਿਖੇ ਕੰਮਾਂ ਦੀ ਆਰੰਭਤਾ

ਅਜੀਤ ਡੈਸਕ 01-05-2026
ਡੇਹਲੋਂ, 30 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡਾਂ ਕਿਲ੍ਹਾ ਰਾਏਪੁਰ ਦੀ 32 ਸਾਲਾਂ ਤੋਂ ਬੰਦ ਪਈ ਦੀ ਰਾਏਪੁਰ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਦੇ ਮੁੜ ਚਾਲੂ ਹੋਣ ਨਾਲ ਨਗਰ ਨਿਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ 'ਤੇ ਸੁਸਾਇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਭਜਨ ਸਿੰਘ ਗਰੇਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ, ਰਣਵੀਰ ਸਿੰਘ, ਖੁਸ਼ਵੰਤ ਸਿੰਘ, ਸੁਰਿੰਦਰ ਸਿੰਘ, ਨਵਜੋਤ ਸਿੰਘ ਭਗਤ, ਭਗਵੰਤ ਸਿੰਘ, ਸਮੇਤ ਬਲਜਿੰਦਰ ਸਿੰਘ, ਮੋਹਣਜੀਤ ਸਿੰਘ ਦਾ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਸਮੇਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਜਗਤਾਰ ਸਿੰਘ ਚਕੋਹੀ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸੁਸਾਇਟੀ ਦੇ ਚਾਲੂ ਹੋਣ ਨਾਲ ਕਿਸਾਨਾਂ ਨੂੰ ਖਾਦਾਂ, ਦਵਾਈਆਂ, ਖੇਤੀ ਮਸ਼ੀਨਰੀ ਆਦਿ ਮਿਲਣ ਨਾਲ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਬਾਕੀ ਪਿੰਡਾਂ ਦੀਆਂ ਕੋਆਪ੍ਰੇਟਿਵ ਪ੍ਰਬੰਧ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ, ਜਿਸ ਨਾਲ ਖਾਦਾਂ, ਦਿਵਾਈਆਂ, ਬੀਜਾ ਦੀ ਕਾਲਾ ਬਾਜ਼ਾਰੀ ਨੂੰ ਠੱਲ੍ਹ ਪਵੇਗੀ | ਉਨ੍ਹਾਂ ਕਿਹਾ ਕਿ ਉਹ ਇਸ ਸੁਸਾਇਟੀ ਨੂੰ ਬਹੁ ਮੰਤਵੀ ਬਣਵਾਉਣ ਲਈ ਕੋਸ਼ਿਸ਼ ਕਰਨਗੇ | ਇਸ ਸਮੇਂ ਦਿਲਜੋਤ ਸਿੰਘ ਗਰੇਵਾਲ ਨੇ ਸੁਸਾਇਟੀ ਨੂੰ ਚਾਲੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਨਗਰ ਪੰਚਾਇਤ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਧੰਨਵਾਦ ਕੀਤਾ | ਅੰਤ ਵਿਚ ਸੀਨੀਅਰ ਆਗੂ ਕੁਲਦੀਪ ਸਿੰਘ ਗਰੇਵਾਲ ਨੇ ਸਾਰਿਆਂ ਧੰਨਵਾਦ ਕੀਤਾ ਅਤੇ ਸੁਸਾਇਟੀ ਚਾਲੂ ਹੋਣ ਦੀ ਖ਼ੁਸ਼ੀ ਵਿਚ ਲੱਡੂ ਵੀ ਵੰਡੇ ਗਏ | ਇਸ ਸਮੇਂ ਸੁਰਜੀਤ ਸਿੰਘ ਸੀਲੋਂ, ਬਲਵੀਰ ਸਿੰਘ ਭੁੱਟਾ, ਮਲਕੀਤ ਸਿੰਘ ਗਰੇਵਾਲ, ਪੰਚ ਅਮਰੀਕ ਸਿੰਘ ਘੁੰਗਰਾਣਾ, ਤਰਲੋਚਨ ਸਿੰਘ ਘੁੰਗਰਾਣਾ, ਸਵਰਨਜੀਤ ਸਿੰਘ ਜੜਤੌਲੀ, ਕਰਮ ਸਿੰਘ ਗਰੇਵਾਲ, ਰਘਵੀਰ ਸਿੰਘ ਆਸੀ ਕਲਾਂ, ਪੰਚ ਸਰਬਪ੍ਰੀਤ ਸਿੰਘ, ਪੰਚ ਗੁਰਵਿੰਦਰ ਸਿੰਘ, ਪੰਚ ਅੰਮਿ੍ਤਪਾਲ ਸਿੰਘ, ਪੰਚ ਜਗਦੀਪ ਸਿੰਘ, ਪੰਚ ਮੰਗਤ ਰਾਮ, ਪੰਚ ਬੱਬੂ, ਪੰਚ ਅਮਰਜੀਤ ਕੌਰ, (ਸਾਰੇ ਕਿਲ੍ਹਾ ਰਾਏਪੁਰ) ਹਰਜੀਤ ਸਿੰਘ, ਰਣਧੀਰ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਸਾਇਆਂ, ਬਲਜੀਤ ਸਿੰਘ, ਹਰਭਜਨ ਸਿੰਘ ਧਾਲੀਆ, ਚਰਨਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਆਓ ਇਕ ਸ਼ਾਂਤੀਪੂਰਨ ਅਤੇ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਭਗਵਾਨ ਬੁੱਧ ਦੇ ਆਦਰਸ਼ਾਂ ਨੂੰ ਅਪਣਾਈਏ-ਮੁਰਮੂ <br/> ਅਗਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਵਲੋਂ ਯਾਦੂ ਦੀ ਅਗਵਾਈ 'ਚ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।