28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਏਵੀਓਰ ਕਾਨਵੈਂਟ ਸਕੂਲ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 01-05-2026
ਮਾਛੀਵਾੜਾ ਸਾਹਿਬ, 30 ਅਪ੍ਰੈਲ (ਮਨੋਜ ਕੁਮਾਰ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਏਵੀਓਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਤੇ ਬਾਰ੍ਹਵੀਂ ਐਲਾਨੇ ਗਏ ਨਤੀਜਿਆਂ ਵਿਚ ਇੱਕ ਵਾਰ ਫਿਰ ਮੱਲ੍ਹਾਂ ਮਾਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਗੁਰਿੰਦਰਪਾਲ ਸਿੰਘ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਕੌਂਸਲ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ 95.2 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਤਮਨਪ੍ਰੀਤ ਕੌਰ ਅਤੇ ਰਵਨੀਤ ਕੌਰ ਸੈਣੀ ਨੇ 94.6 ਫ਼ੀਸਦੀ ਅੰਕ ਹਾਸਿਲ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਇਸ ਦੇ ਨਾਲ ਹੀ ਪਰਮੀਤ ਕੌਰ ਨੇ 94.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕੁੱਲ 7 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ, ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 18 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ,19 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ, 32 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ | ਇਸ ਦੇ ਨਾਲ ਹੀ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਸਕੂਲ ਦੀ ਵਿਦਿਆਰਥਣ ਅੰਜਲੀ ਮਾਨ ਨੇ 94.7 ਫ਼ੀਸਦੀ ਅੰਕ ਹਾਸਿਲ ਕਰ ਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਹਰਲੀਨ ਕੌਰ 90.2 ਫ਼ੀਸਦੀ ਅੰਕ ਹਾਸਲ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 8 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ, 14 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ, 22 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ, ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪ੍ਰੈਜ਼ੀਡੈਂਟ ਤੇਜਿੰਦਰਪਾਲ ਸਿੰਘ ਅਤੇ ਵਾਈਸ ਪੈ੍ਰਜ਼ੀਡੈਂਟ ਹਰਿੰਦਰਪਾਲ ਸਿੰਘ, ਸੈਕਟਰੀ ਸਿਮਰਨਪ੍ਰੀਤ ਕੌਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਚੀਫ਼ ਐਡਮਿੰਨ ਜਸਕਰਨ ਸਿੰਘ, ਮਹਿਕਦੀਪ ਕੌਰ ਅਤੇ ਕੋਆਰਡੀਨੇਟਰ ਮਨਦੀਪ ਕੌਰ ਸੇਖੋਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਕਿੰਡਰ ਗਾਰਟਨ ਸਕੂਲ ਸਮਰਾਲਾ 'ਚ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਮਹਿਤਾਬ ਬੈਨੀਪਾਲ ਨੇ +2 ਨਾਨ ਮੈਡੀਕਲ ਦੇ ਨਤੀਜੇ 'ਚੋਂ 96.25 ਫ਼ੀਸਦੀ ਨੰਬਰ ਹਾਸਿਲ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।