ਮਲੌਦ, 30 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੁਲਿਸ ਥਾਣਾ ਮਲੌਦ ਵਿਖੇ ਸੇਵਾਵਾਂ ਨਿਭਾਅ ਰਹੇ ਏ. ਐਸ. ਆਈ ਅਮਰਜੀਤ ਸਿੰਘ ਦਾ ਡੀ. ਐਸ. ਪੀ ਪਾਇਲ ਹਰਮਨਪ੍ਰੀਤ ਸਿੰਘ ਦੀ ਹਾਜ਼ਰੀ ਦੌਰਾਨ ਐਸ. ਐਸ. ਪੀ (ਖੰਨਾ) ਡਾ: ਦਰਪਣ ਆਹਲੂਵਾਲੀਆ ਵਲੋਂ ਸਨਮਾਨ ਕੀਤਾ ਗਿਆ | ਪਿਛਲੇ ਸਮੇਂ ਦੌਰਾਨ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਖ਼ਿਲਾਫ਼ ਸ਼ਾਨਦਾਰ ਡਿਊਟੀ ਨਿਭਾਉਣ ਬਦਲੇ ਪ੍ਰਸੰਸਾ ਵਜੋਂ ਹੌਸਲਾ ਅਫਜ਼ਾਈ ਕਰਦਿਆਂ ਥਾਣੇਦਾਰ ਅਮਰਜੀਤ ਸਿੰਘ ਨੂੰ ਡੀ. ਜੀ. ਪੀ ਡਿਸਕ ਤੇ 10 ਹਜਾਰ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਐਸ. ਐਸ. ਪੀ ਡਾ: ਦਰਪਣ ਆਹਲੂਵਾਲੀਆ ਨੇ ਕਿਹਾ ਕਿ ਭਵਿੱਖ ਵਿਚ ਵੀ ਆਪਣੀਆਂ ਸੇਵਾਵਾਂ ਨੂੰ ਹੋਰ ਵਧੇਰੇ ਦਿ੍ੜਤਾ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਪੰਜਾਬ ਪੁਲਿਸ ਉੱਪਰ ਹਰ ਵਰਗ ਦੇ ਲੋਕ ਭਰੋਸਾ ਕਰਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾ ਸਕਣ |