08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡਾਂਸ ਦੇ ਰੰਗਾਂ ਨਾਲ ਰੰਗਿਆ ਵਿਕਟੋਰੀਆ ਪਬਲਿਕ ਸਕੂਲ ਲਹਿਰਾ

ਅਜੀਤ ਡੈਸਕ 02-05-2026
ਡੇਹਲੋਂ, 1 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਅੰਤਰਰਾਸ਼ਟਰੀ ਡਾਂਸ ਦਿਵਸ ਨੂੰ ਸਮਰਪਿਤ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਸਮੇਂ ਇੱਕ ਰੰਗ-ਬਿਰੰਗੀ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਸ਼ਾਸਤਰੀ, ਆਧੁਨਿਕ ਅਤੇ ਲੋਕ ਡਾਂਸ ਦੀਆਂ ਮਨਮੋਹਕ ਗਤੀਵਿਧੀਆਂ ਪੇਸ਼ ਕੀਤੀਆਂ¢ ਇਸ ਸਮਾਰੋਹ ਦਾ ਮੁੱਖ ਉਦੇਸ਼ ਸੰਸਕਿ੍ਤਿਕ ਵਿਭਿੰਨਤਾ ਨੂੰ ਮਨਾਉਣਾ, ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਨੂੰ ਵਧਾਉਣਾ ਅਤੇ ਡਾਂਸ ਰਾਹੀਂ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ¢ ਇਸ ਦੌਰਾਨ ਇੰਟਰ-ਹਾਊਸ ਮੁਕਾਬਲੇ ਵੀ ਕਰਵਾਏ ਗਏ, ਜਿਸ ਨਾਲ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਹੋਰ ਉਤਸ਼ਾਹ ਮਿਲਿਆ¢ ਸਕੂਲ ਦੇ ਪਿ੍ੰਸੀਪਲ ਬਿਪਨ ਸੇਠੀ ਨੇ ਵਿਦਿਆਰਥੀਆਂ ਨੂੰ ਹਰ ਕਿਸਮ ਦੇ ਡਾਂਸ ਚਾਹੇ ਸ਼ਾਸਤਰੀ ਹੋਣ ਜਾਂ ਪੱਛਮੀ ਦਾ ਸਤਿਕਾਰ ਕਰਨ ਅਤੇ ਆਪਣੀ ਰੁਚੀ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ¢ ਇਸ ਸਮੇਂ ਸਕੂਲ ਸੰਸਥਾ ਦੇ ਚੇਅਰਮੈਨ ਡਾ. ਐੱਸ. ਪੀ. ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ, ਮੈਨੇਜਿੰਗ ਡਾਇਰੈਕਟਰ ਸਪਨਾ ਢੰਡ ਅਤੇ ਕੋਆਰਡੀਨੇਟਰ ਰਜਨੀ ਕਪਿਲਾ ਹਾਜ਼ਰ ਸਨ¢
ਪਿਛਲੀ ਖ਼ਬਰ ਸਹਿਜੋ ਮਾਜਰਾ ਸਕੂਲ ਦੇ ਹਰਸ਼ ਚੌਧਰੀ ਨੇ ਵਜ਼ੀਫ਼ਾ ਪ੍ਰੀਖਿਆ ਦੀ ਮੈਰਿਟ 'ਚ ਆਪਣਾ ਨਾਂਅ ਦਰਜ ਕਰਵਾਇਆ ਅਗਲੀ ਖ਼ਬਰ ਸੁਨਹਿਰੇ ਭਵਿੱਖ ਦੀ ਭਾਲ 'ਚ ਅਰਮਾਨੀਆਂ ਗਈ ਪਿੰਡ ਖੇੜਾ ਦੀ ਜੰਮਪਲ ਲੜਕੀ ਦੀ ਸੰਖੇਪ ਬਿਮਾਰੀ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।