07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕੰਨਿਆ ਸਕੂਲ ਮਲੌਦ ਵਿਖੇ ਫ਼ੈਸ਼ਨ ਫੇਅਰ ਅਤੇ ਬਿਜ਼ਨਸ ਬਲਾਸਟਰ ਸੰਬੰਧੀ ਮੇਲਾ ਲਗਾਇਆ

ਅਜੀਤ ਡੈਸਕ 02-05-2026
ਮਲੌਦ, 1 ਮਈ (ਦਿਲਬਾਗ ਸਿੰਘ ਚਾਪੜਾ)- ਪੀ ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਇੰਚਾਰਜ ਦਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਿਜ਼ਨਸ ਬਲਾਸਟਰ ਅਤੇ ਵੋਕੇਸ਼ਨਲ ਫੇਅਰ ਗਾਰਮੈਂਟ ਮੇਕਿੰਗ ਮੇਲਾ ਪੂਰੇ ਉਤਸ਼ਾਹ ਨਾਲ ਲਗਾਇਆ ਗਿਆ | ਸੋਨੀਆ ਗੋਇਲ ਪ੍ਰਧਾਨ ਨਗਰ ਪੰਚਾਇਤ ਮਲੌਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਇਸ ਮੇਲੇ ਦਾ ਉਦਘਾਟਨ ਕੀਤਾ | ਲੈਕਚਰਾਰ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸਕੀਮ ਬਿਜ਼ਨਸ ਬਲਾਸਟਰ ਅਧੀਨ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਖਾਤੇ ਵਿੱਚ ਇੱਕ ਇੱਕ ਹਜ਼ਾਰ ਰੁਪਏ ਜਮ੍ਹਾਂ ਕਰਵਾ ਕੇ ਉਨ੍ਹਾਂ ਨੂੰ ਬਿਜ਼ਨਸ ਕਰਨ ਸਬੰਧੀ ਜਾਣਕਾਰੀ ਦੇ ਕੇ ਪਰਪੱਕ ਕੀਤਾ ਗਿਆ | ਉਨ੍ਹਾਂ ਨੂੰ ਪੜਾਈ ਦੇ ਨਾਲ ਨਾਲ ਬਿਜ਼ਨਸ ਕਰਨ ਦੇ ਗੁਣ ਸਿਖਾਏ ਗਏ ਤਾਂ ਜੋ ਸਕੂਲੀ ਪੜ੍ਹਾਈ ਤੋਂ ਬਾਅਦ ਉਹ ਕੋਈ ਆਪਣਾ ਕੰਮ ਕਰ ਸਕਣ | ਵਿਦਿਆਰਥਣਾਂ ਨੇ ਇਸ ਮੌਕੇ ਆਪਣੇ ਵੱਲੋਂ ਤਿਆਰ ਕੀਤੇ ਸਾਮਾਨ ਦੀ ਪ੍ਰਦਰਸ਼ਨੀ ਲਗਾਈ | ਫੈਸ਼ਨ ਫੇਅਰ ਵਿੱਚ ਵੋਕੇਸ਼ਨਲ ਗਾਰਮੈਂਟ ਮੇਕਿੰਗ ਦੇ ਬੱਚਿਆਂ ਵੱਲੋਂ ਤਿਆਰ ਕੀਤੀਆਂ ਡਰੈਸਜ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਕੂਲ ਦੀਆਂ 2 ਵਿਦਿਆਰਥਣਾਂ ਜਸਮੀਤ ਕੌਰ ਪੁੱਤਰੀ ਅਮਰੀਕ ਸਿੰਘ ਰੋੜੀਆਂ ਅਤੇ ਕੋਮਲਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਸੋਮਲ ਖੇੜੀ ਨੂੰ ਐਨ. ਐਮ. ਐਮ. ਐਸ ਪ੍ਰੀਖਿਆ ਪਾਸ ਕਰਨ ਤੇ ਸਨਮਾਨਿਤ ਕੀਤਾ ਗਿਆ | ਇਹਨਾਂ ਵਿਦਿਆਰਥਣਾਂ ਨੇ ਇਹ ਵਜ਼ੀਫ਼ਾ ਪ੍ਰੀਖਿਆ ਪਾਸ ਕਰਕੇ ਅਗਲੇ ਚਾਰ ਸਾਲ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਪ੍ਰਾਪਤ ਕੀਤਾ ਹੈ | ਪ੍ਰਧਾਨ ਸੋਨੀਆ ਗੋਇਲ ਨੇ ਸਕੂਲ ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਅਤੇ ਸਕੂਲ ਸਟਾਫ਼ ਵੱਲੋਂ ਕਰਵਾਈ ਜਾ ਰਹੀ ਮਿਹਨਤ ਤੇ ਤਸੱਲੀ ਪ੍ਰਗਟ ਕਰਦਿਆਂ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ |
ਪਿਛਲੀ ਖ਼ਬਰ ਗੁ. ਮੰਜੀ ਸਾਹਿਬ ਕੋਟਾਂ ਵਿਖੇ ਸਕੂਲੀ ਬੱਚਿਆਂ ਦੇ ਭਾਸ਼ਨ, ਕਵਿਤਾ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਬਾਣੀ ਕੰਠ ਮੁਕਾਬਲੇ... ਅਗਲੀ ਖ਼ਬਰ ਕਾਂਗਰਸ ਮਜ਼ਬੂਤੀ ਨਾਲ ਅੱਗੇ ਵਧੇਗੀ ਅਤੇ ਸਰਕਾਰ ਬਣਾਏਗੀ-ਗੁਰਦੇਵ ਲਾਪਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।