07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੁ. ਮੰਜੀ ਸਾਹਿਬ ਕੋਟਾਂ ਵਿਖੇ ਸਕੂਲੀ ਬੱਚਿਆਂ ਦੇ ਭਾਸ਼ਨ, ਕਵਿਤਾ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਬਾਣੀ ਕੰਠ ਮੁਕਾਬਲੇ 7 ਨੂੰ

ਅਜੀਤ ਡੈਸਕ 02-05-2026
ਬੀਜਾ, 1 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੀਰਤਪੁਰ ਸਾਹਿਬ ਦੀ 400ਵੀਂ ਸ਼ਤਾਬਦੀ ਅਤੇ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਸ਼ਣ, ਕਵਿਤਾ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਬਾਣੀ ਕੰਠ ਮੁਕਾਬਲੇ 7 ਮਈ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋਂ 1 ਵਜੇ ਤੱਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਕਰਵਾਏ ਜਾ ਰਹੇ ਹਨ | ਜਾਣਕਾਰੀ ਅਨੁਸਾਰ ਇਸ ਸਮਾਗਮ ਦੀਆਂ ਤਿਆਰੀਆਂ ਵਿਚ ਸੇਵਾਦਾਰ ਜੁਟੇ ਹੋਏ ਹਨ | ਧਾਰਮਿਕ ਮੁਕਾਬਲਿਆਂ ਚ ਲੈਕਚਰ ਕਵਿਤਾ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਰੇ ਗਰੁੱਪਾਂ ਵਿੱਚ ਪਹਿਲੇ ਦੂਜੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦਿੱਤੇ ਜਾਣਗੇ |
ਪਿਛਲੀ ਖ਼ਬਰ ਜਸਵੀਰ ਸਿੰਘ ਨੂੰ ਸੇਵਾ ਮੁਕਤੀ 'ਤੇ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਕੰਨਿਆ ਸਕੂਲ ਮਲੌਦ ਵਿਖੇ ਫ਼ੈਸ਼ਨ ਫੇਅਰ ਅਤੇ ਬਿਜ਼ਨਸ ਬਲਾਸਟਰ ਸੰਬੰਧੀ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।