11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

27 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 03-05-2026
ਮਾਛੀਵਾੜਾ ਸਾਹਿਬ, 2 ਮਈ (ਰਾਜਦੀਪ ਸਿੰਘ ਅਲਬੇਲਾ)-ਕੂੰਮਕਲਾਂ ਪੁਲਿਸ ਵਲੋਂ 27 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗੁਰਮੀਤ ਸਿੰਘ ਉਰਫ਼ ਮੰਗੀ ਵਾਸੀ ਚੌਂਤਾ ਨੂੰ ਕਾਬੂ ਕੀਤਾ ਹੈ | ਥਾਣਾ ਕੂੰਮਕਲਾਂ ਦੇ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਗੁਰਮੀਤ ਸਿੰਘ ਮੰਗੀ ਜੋ ਕਿ ਬਾਹਰਲੇ ਪ੍ਰਦੇਸ਼ ਤੋਂ ਸਸਤੀ ਸ਼ਰਾਬ ਲਿਆ ਕੇ ਇੱਥੇ ਮਹਿੰਗੇ ਭਾਅ 'ਤੇ ਵੇਚਣ ਦਾ ਕੰਮ ਕਰਦਾ ਹੈ ਅਤੇ ਅੱਜ ਵੀ ਉਸ ਦੇ ਘਰ ਨਾਜਾਇਜ਼ ਸ਼ਰਾਬ ਪਈ ਹੈ | ਪੁਲਿਸ ਵਲੋਂ ਤੁਰੰਤ ਛਾਪੇਮਾਰੀ ਕਰ ਗੁਰਮੀਤ ਸਿੰਘ ਮੰਗੀ ਦੇ ਘਰੋਂ 27 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈਆਂ ਅਤੇ ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੋਟਾਂ ਕਾਲਜ ਵਿਖੇ ਸੇਵਾ ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ਦਾਣਾ ਮੰਡੀ ਖੰਨਾ 'ਚ ਇਸ ਵਾਰ ਫ਼ਸਲ ਦੀ ਆਮਦ ਘੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।