13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਕਾਲੀ ਨੇਤਾ ਅਜੀਤ ਸਿੰਘ ਕੰਗ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 03-05-2026
ਖੰਨਾ, 2 ਮਈ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਨੌਜਵਾਨ ਆਗੂ ਅਜੀਤ ਸਿੰਘ ਕੰਗ (ਮੰਤਰੀ) ਆਪਣੇ ਅਨੇਕਾਂ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਉਨ੍ਹਾਂ ਦਾ ਪਾਰਟੀ 'ਚ ਰਸਮੀ ਤੌਰ 'ਤੇ ਨਿੱਘਾ ਸਵਾਗਤ ਕੀਤਾ ਗਿਆ | ਕਾਂਗਰਸ 'ਚ ਸ਼ਾਮਿਲ ਹੋਣ ਮੌਕੇ ਅਜੀਤ ਸਿੰਘ ਕੰਗ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਮੌਜੂਦਾ ਕਾਰਜਪ੍ਰਣਾਲੀ ਤੋਂ ਤੰਗ ਆ ਚੁੱਕੇ ਸਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਸੂਬੇ ਅਤੇ ਖੰਨਾ ਹਲਕੇ ਦਾ ਸਰਬਪੱਖੀ ਵਿਕਾਸ ਕਰ ਸਕਦੀ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਇਹ ਫ਼ੈਸਲਾ ਲਿਆ ਹੈ |
ਖੰਨਾ ਦੀ ਖ਼ੁਸ਼ਹਾਲੀ ਲਈ ਇੱਕਜੁੱਟਤਾ ਦਾ ਪ੍ਰਗਟਾਵਾ
ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਅਜੀਤ ਸਿੰਘ ਕੰਗ ਦੇ ਆਉਣ ਨਾਲ ਪਾਰਟੀ ਨੂੰ ਖੰਨਾ ਇਲਾਕੇ ਵਿੱਚ ਵੱਡੀ ਮਜ਼ਬੂਤੀ ਮਿਲੇਗੀ | ਗੁਰਕੀਰਤ ਸਿੰਘ ਨੇ ਕਿਹਾ ਅਸੀਂ ਸਾਰੇ ਇੱਕਜੁੱਟ ਹੋ ਕੇ ਖੰਨਾ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਦਿਨ-ਰਾਤ ਸੇਵਾ ਕਰਨ ਲਈ ਵਚਨਬੱਧ ਹਾਂ | ਪਾਰਟੀ 'ਚ ਹਰ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਹਰਜਿੰਦਰ ਸਿੰਘ ਇਕੋਲਾਹਾ, ਰਾਜੀਵ ਰਾਏ ਮਹਿਤਾ, ਕਮਲਜੀਤ ਸਿੰਘ ਲੱਧੜ, ਗੌਰਵ ਵਿਜਨ, ਰਿੱਕੀ ਸ਼ਰਮਾ, ਅੰਕਿਤ ਸ਼ਰਮਾ, ਸੁਖਵਿੰਦਰ ਸਿੰਘ ਸੁੱਖੀ ਜਗਜੋਤ ਸਿੰਘ ਅਤੇ ਸਿਮਰਨਜੀਤ ਸਿੰਘ ਲੱਕੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨ ਤੇ ਡੇਅਰੀ ਫ਼ਾਰਮਰ ਦੀ ਹਿਤੈਸ਼ੀ ਸਰਕਾਰ ਸਾਬਿਤ ਹੋਈ-ਲਿਬੜਾ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਨਿਵੇਸ਼ ਦਿਵਸ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।