13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡੇਂਗੂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਣ ਲਈ ਫੋਗਿੰਗ ਜ਼ਰੂਰੀ: ਹੈਲਥ ਇੰਸਪੈਕਟਰ

ਅਜੀਤ ਡੈਸਕ 03-05-2026
ਈਸੜੂ, 2 ਮਈ (ਬਲਵਿੰਦਰ ਸਿੰਘ)-ਐੱਸ. ਐੱਮ. ਓ. ਮਾਨੂੰਪੁਰ ਡਾ. ਸੁਦੀਪ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਹੈਲਥ ਇੰਸਪੈਕਟਰ ਸ਼ਿੰਗਾਰਾ ਸਿੰਘ ਮੁੱਲਾਂਪੁਰ ਦੀ ਅਗਵਾਈ ਵਿੱਚ ਪਿੰਡ ਫਤਿਹਪੁਰ ਵਿਖੇ ਡੇਂਗੂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਣ ਲਈ ਫੋਗਿੰਗ ਮਸ਼ੀਨ ਰਾਹੀਂ ਦਵਾਈ ਦਾ ਛਿੜਕਾਅ ਕੀਤਾ ਗਿਆ | ਹੈਲਥ ਇੰਸਪੈਕਟਰ ਸ਼ਿੰਗਾਰਾ ਸਿੰਘ ਮੁੱਲਾਂਪੁਰ ਨੇ ਦੱਸਿਆ ਕਿ ਪਿੰਡਾਂ ਵਿੱਚ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਨੂੰ ਰੋਕਣ ਤੇ ਮੱਖੀ ਮੱਛਰ ਦੀ ਰੋਕਥਾਮ ਲਈ ਫੋਗਿੰਗ ਕਰਨੀ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਇਹ ਫੋਗਿੰਗ ਸਰਪੰਚ ਸਿਮਰਨ ਕੌਰ, ਪੰਚ ਕੁਲਵਿੰਦਰ ਕੌਰ, ਮਨਪ੍ਰੀਤ ਕੌਰ, ਸ਼ੇਰ ਸਿੰਘ, ਸਤਵੀਰ ਸਿੰਘ ਪੰਚਾਇਤ ਮੈਂਬਰਾਨ ਦੇ ਸਹਿਯੋਗ ਨਾਲ ਕੀਤੀ ਗਈ ਹੈ | ਇਸ ਮੌਕੇ ਸਿਹਤ ਵਿਭਾਗ ਦੇ ਮਨਦੀਪ ਸਿੰਘ ਜਰਗ ਵੀ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹੇ 'ਚੋਂ ਮੋਹਰੀ ਰਹਿਣ ਵਾਲੀ ਵਿਦਿਆਰਥਣ ਗੁਰਲੀਨ ਕੌਰ ਸਨਮਾਨਿਤ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਦੀ ਅਲੂਮਨੀ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।