13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕੋਟਾਂ ਕਾਲਜ ਦੀ ਵਿਦਿਆਰਥਣ ਨੇ ਪੰਜਾਬ 'ਵਰਸਿਟੀ ਮੈਰਿਟ ਲਿਸਟ 'ਚ ਬਣਾਈ ਥਾਂ

ਅਜੀਤ ਡੈਸਕ 03-05-2026
ਬੀਜਾ, 2 ਮਈ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ) ਦੀ ਇੱਕ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਲਿਸਟ 'ਚ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਬੀ.ਕਾਮ ਚੌਥੇ ਸਮੈਸਟਰ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਯੂਨੀਵਰਸਿਟੀ 'ਚ 23ਵਾਂ ਸਥਾਨ ਪ੍ਰਾਪਤ ਕਰਕੇ ਟਾਪ 25 ਵਿਦਿਆਰਥੀਆਂ 'ਚ ਆਪਣੀ ਥਾਂ ਬਣਾਈ ਹੈ | ਉਸ ਦੀ ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ ਅਤੇ ਲਗਾਤਾਰ ਅਕਾਦਮਿਕ ਪ੍ਰਦਰਸ਼ਨ ਦਾ ਨਤੀਜਾ ਹੈ | ਇਸ ਦੇ ਮੱਦੇਨਜ਼ਰ ਕਾਲਜ ਨੇ ਹਮੇਸ਼ਾ ਸ਼ਾਨਦਾਰ ਨਤੀਜੇ ਦਿੱਤੇ ਹਨ | 2024-2025 ਸੈਸ਼ਨ ਦੌਰਾਨ ਐਮ.ਕਾਮ ਪਹਿਲੇ ਸਾਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਨਵਦੀਪ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ, ਜਿਸ ਨਾਲ ਕਾਲਜ ਦੀ ਅਕਾਦਮਿਕ ਪ੍ਰਤਿਸ਼ਠਾ ਹੋਰ ਮਜ਼ਬੂਤ ਹੋਈ | ਕਾਲਜ ਦੇ ਪਿ੍ੰਸੀਪਲ ਨੇ ਸਹਿਜਪ੍ਰੀਤ ਕੌਰ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਅਧਿਆਪਕ ਵਰਗ ਦੀ ਮਿਹਨਤ ਅਤੇ ਮਾਰਗਦਰਸ਼ਨ ਦੀ ਪ੍ਰਸ਼ੰਸਾ ਕੀਤੀ | ਕਾਲਜ ਪ੍ਰਬੰਧਕਾਂ ਨੇ ਵੀ ਵਿਦਿਆਰਥਣ ਨੂੰ ਉਸਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਮਈ ਦਿਵਸ ਪ੍ਰੀਖਿਆ 'ਚ ਮਨਰੂਪ ਕੌਰ ਪਹਿਲਾ, ਜਸਮੀਤ ਕੌਰ ਦੂਸਰਾ ਅਤੇ ਹਰਸੀਰਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਜ਼ਿਲ੍ਹੇ 'ਚੋਂ ਮੋਹਰੀ ਰਹਿਣ ਵਾਲੀ ਵਿਦਿਆਰਥਣ ਗੁਰਲੀਨ ਕੌਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।