14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੰਜਾਬ ਪਬਲਿਕ ਸਕੂਲ ਰੁਪਾਲੋ ਵਿਖੇ ਬੱਚਿਆਂ ਦੀ ਵੱਖ-ਵੱਖ ਗਤੀਵਿਧੀਆਂ ਸੰਬੰਧੀ ਸਮਾਗਮ

ਅਜੀਤ ਡੈਸਕ 03-05-2026
ਬੀਜਾ, 2 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ 'ਮਾਂ ਦਿਵਸ' ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਹ ਮਾਂ ਦਿਵਸ ਇੰਟਰਨੈਸ਼ਨਲ ਮਜ਼ਦੂਰ ਦਿਵਸ 'ਤੇ ਮਨਾਇਆ ਗਿਆ | ਇਸ ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਂ ਨੂੰ ਸਮਰਪਿਤ ਇੱਕ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿੱਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਵਿਦਿਆਰਥੀਆਂ ਵਲੋਂ ਮਾਂ ਦੀ ਮਹਾਨਤਾ ਅਤੇ ਮਾਂ ਦੀ ਮਮਤਾ ਨੂੰ ਬਿਆਨ ਕਰਦੇ ਭਾਸ਼ਨ, ਸਕਿੱਟ, ਕਵਿਤਾਵਾਂ, ਕੋਰੀਓਗਰਾਫ਼ੀਜ਼ ਅਤੇ ਗੀਤ ਆਦਿ ਪੇਸ਼ ਕੀਤੇ ਗਏ | ਇਸ ਤੋਂ ਬਿਨਾਂ ਸਕੂਲ ਪੱਧਰ ਤੇ ਮਾਂ ਨੂੰ ਸਮਰਪਿਤ ਇੱਕ ਕਾਰਡ ਮੇਕਿੰਗ ਕੰਪੀਟੀਸ਼ਨ ਵੀ ਕਰਵਾਇਆ ਗਿਆ | ਜਿਸ 'ਚ ਵਿਦਿਆਰਥੀਆਂ ਵੱਲੋ ਕਲਾਤਮਿਕ ਰੁਚੀ ਪੈਦਾ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਰੰਗ ਬਿਰੰਗੇ ਖ਼ੂਬਸੂਰਤ ਕਾਰਡ ਬਣਵਾਏ ਗਏ | ਇਸ ਮੌਕੇ ਚੇਅਰਪਰਸਨ ਗੁਰਮਿੰਦਰ ਕੌਰ, ਡਾਇਰੈਕਟਰ ਕਰਮਵੀਰ ਸਿੰਘ, ਸੀਨੀਅਰ ਕੋਆਰਡੀਨੇਟਰ ਪਰਮਜੀਤ ਕੌਰ ਸੇਖੋਂ ਅਤੇ ਸਕੂਲ ਵਾਈਸ ਪਿੰ੍ਰਸੀਪਲ, ਨਵਨੀਤ ਕੌਰ ਨੇ ਇਨਸਾਨੀ ਜੀਵਨ ਵਿੱਚ ਮਾਂ ਦੇ ਮਹੱਤਵ ਨੂੰ ਸਮਝਾਉਂਦਿਆਂ ਹੋਇਆ ਬੱਚਿਆਂ ਨੂੰ ਆਪਣੇ ਮਾਤਾ ਪਿਤਾ ਦੀ ਆਗਿਆ ਦਾ ਪਾਲਨ ਕਰਨਾ, ਉਨ੍ਹਾਂ ਪ੍ਰਤੀ ਮਾਣ ਇੱਜ਼ਤ ਅਤੇ ਪਿਆਰ ਭਾਵ ਰੱਖਣ ਦੀ ਸਿੱਖਿਆ ਦਿੱਤੀ ਗਈ |
ਪਿਛਲੀ ਖ਼ਬਰ ਦਾਣਾ ਮੰਡੀ ਖੰਨਾ 'ਚ ਇਸ ਵਾਰ ਫ਼ਸਲ ਦੀ ਆਮਦ ਘੱਟ ਅਗਲੀ ਖ਼ਬਰ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਅਮਰੀਕ ਸਿੰਘ ਨੇ ਚਲਾਇਆ ਕਥਾ ਪ੍ਰਵਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।