16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਛੋਟਾ ਘੱਲੂਘਾਰਾ ਦਿਹਾੜੇ ਨੂੰ ਸਮਰਪਿਤ ਸਮਾਗਮ <br/>

ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਛੋਟਾ ਘੱਲੂਘਾਰਾ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ ਗਿਆਨੀ ਜੰਗ ਸਿੰਘ ਕਥਾ ਕਰਦੇ ਹੋਏ | ਅਜੀਤ ਤਸਵੀਰ <br/> 04-05-2026
ਜਗਰਾਉਂ, 3 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਗੁਰਮਤਿ ਸਮਾਗਮ ਕਰਵਾਇਆ | ਇਹ ਸਮਾਗਮ ਛੋਟਾ ਘੱਲੂਘਾਰਾ ਕਾਹਨੂੰਵਾਨ (ਗੁਰਦਾਸਪੁਰ) ਦੇ ਸ਼ਹੀਦਾਂ ਨੂੰ ਸਮਰਪਿਤ ਕਰਵਾਇਆ | ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸੇਵਾ ਸੁਸਾਇਟੀ ਵਲੋਂ ਕਰਵਾਇਆ ਹੈ | ਸਮਾਗਮ 'ਚ ਗੁਰਬਾਣੀ ਦਾ ਕੀਰਤਨ ਤੇ ਕਥਾ-ਵਾਚਕ ਗਿਆਨੀ ਜੰਗ ਸਿੰਘ (ਮਿਸਲ ਸ਼ਹੀਦਾਂ ਤਰਨਾ ਦਲ) ਕਥਾ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਸੰਬੰਧੀ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਮਾਣਮੱਤਾ ਹੈ | ਸਿੱਖਾਂ ਦੀਆਂ ਸ਼ਹਾਦਤਾਂ ਦੀ ਮਿਸਾਲ ਦੁਨੀਆਂ 'ਚ ਹੋਰ ਕਿਤੋਂ ਵੀ ਨਹੀਂ ਮਿਲਦੀ | ਸਭ ਤੋਂ ਚੰਗੀ ਗੱਲ ਇਹ ਹੈ ਕਿ ਸਿੱਖ ਕੌਮ ਅੰਦਰ ਇਕ ਵੀ ਸ਼ਹਾਦਤ ਅਜਿਹੀ ਨਹੀਂ ਮਿਲੇਗੀ ਜੋ ਨਿੱਜ ਲਈ ਹੋਈ ਹੋਵੇ ਜਦਕਿ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਸਿੱਖ ਕੌਮ ਤੋਂ ਪਹਿਲਾਂ ਲਗਪਗ ਸਾਰੀਆਂ ਜੰਗਾਂ ਜ਼ਰ, ਜੋਰੂ ਤੇ ਜ਼ਮੀਨ ਲਈ ਹੋਈਆਂ ਹਨ | ਸਿੱਖਾਂ ਦੀਆਂ ਸ਼ਹਾਦਤਾਂ ਦੀ ਗਿਣਤੀ ਵੀ ਇਸ ਕਰਕੇ ਵੱਧ ਹੈ ਕਿ ਇਨ੍ਹਾਂ ਨੇ ਹਾਲਾਤ ਭਾਵੇਂ ਕਿਸੇ ਤਰ੍ਹਾਂ ਦੇ ਵੀ ਹੋਣ, ਪਰ ਇਨ੍ਹਾਂ ਨੇ ਸਿੱਖ ਸਿਧਾਂਤਾਂ ਦਾ ਭਲਾ ਨਹੀਂ ਛੱਡਿਆ | ਉਨ੍ਹਾਂ ਕਿਹਾ ਕਿ ਛੋਟਾ ਘੱਲੂਘਾਰਾ ਵਰਗੇ ਦਿਹਾੜੇ ਮਨਾਉਣਾ ਚੰਗੀ ਗੱਲ ਹੈ, ਪਰ ਲਾਭ ਤਾਂ ਹੀ ਹੋਵੇਗਾ ਜੇਕਰ ਅਸੀਂ ਉਨ੍ਹਾਂ ਵਲੋਂ ਪਾਏ ਪੂਰਨਿਆਂ 'ਤੇ ਚੱਲਦੇ ਹਾਂ | ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਦਾ ਧਾਰਨੀ ਹੋਣ ਲਈ ਵੀ ਆਖਿਆ | ਇਸ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਅਰਦਾਸ ਭਾਈ ਪਰਮਵੀਰ ਸਿੰਘ ਮੋਤੀ ਵਲੋਂ ਕੀਤੀ ਗਈ | ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੋਬੀ, ਇਕਬਾਲ ਸਿੰਘ ਨਾਗੀ, ਤਿ੍ਲੋਕ ਸਿੰਘ ਸਿਡਾਨਾ, ਰਵਿੰਦਰਪਾਲ ਸਿੰਘ, ਇੰਦਰਪਾਲ ਸਿੰਘ ਵਛੇਰ, ਇਸ਼ਮੀਤ ਸਿੰਘ ਭੰਡਾਰੀ, ਹਰਵਿੰਦਰ ਸਿੰਘ ਸਰਨਾ, ਅਮਨਦੀਪ ਸਿੰਘ ਸੋਨੂੰ, ਦਵਿੰਦਰ ਸਿੰਘ ਸਰਨਾ, ਤਰਨਪ੍ਰੀਤ ਸਿੰਘ ਖ਼ਾਲਸਾ, ਸਿਮਰਨਜੀਤ ਸਿੰਘ ਸਰਨਾ, ਮੰਗਲ ਸਿੰਘ, ਹਰਜੋਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ <br/> ਅਗਲੀ ਖ਼ਬਰ 'ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ' ਸੰਬੰਧੀ ਟ੍ਰੇਨਿੰਗ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।