16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ <br/>

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਧਾਰਮਿਕ ਮੁਕਾਬਲਿਆਂ ਵਿਚ ਮੱਲਾਂ ਮਾਰਨ 'ਤੇ ਸਨਮਾਨਿਤ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਮਹਿੰਦਰ ਸਿੰਘ ਸਿੱਧੂ, ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਤੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ | ਤਸਵੀਰ : ਬਲਵਿੰਦਰ ਸਿੰਘ ਲਿੱਤਰ <br/> 04-05-2026
ਰਾਏਕੋਟ, 3 ਮਈ (ਬਲਵਿੰਦਰ ਸਿੰਘ ਲਿੱਤਰ)-ਸਤਿਨਾਮੁ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਪੰਜਾਬ ਦੇ ਵੱਖ-ਵੱਖ ਸਕੂਲਾਂ 'ਚ ਸਾਲਾਨਾ ਧਾਰਮਿਕ ਪ੍ਰੀਖਿਆ ਲਈ ਗਈ ਹੈ, ਜਿਸ 'ਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕਰਕੇ ਇਨਾਮ ਪ੍ਰਾਪਤ ਕੀਤੇ | ਧਾਰਮਿਕ ਪ੍ਰੀਖਿਆ 'ਚ ਨਰਸਰੀ ਕਲਾਸ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਤਿਨਾਮੁ ਸਰਬ ਕਲਿਆਣ ਟਰੱਸਟ ਦੇ ਬਰਨਾਲਾ ਜ਼ੋਨ ਦੇ ਮੈਨੇਜਰ ਭਿੰਦਰ ਸਿੰਘ ਅਤੇ ਸੁਪਰਵਾਈਜ਼ਰ ਗੁਰਸੇਵਕ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਸਕੂਲ ਡਾਇਰੈਕਟਰ ਮਹਿੰਦਰ ਸਿੰਘ ਸਿੱਧੂ ਨੇ ਸਤਿਨਾਮੁ ਸਰਬ ਕਲਿਆਣ ਟਰੱਸਟ ਦੀ ਸ਼ਲਾਘਾ ਕੀਤੀ ਜੋ ਬੱਚਿਆਂ ਨੂੰ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੋੜ ਰਹੇ ਹਨ | ਉਨ੍ਹਾਂ ਸਕੂਲ ਦੇ ਧਾਰਮਿਕ ਅਧਿਆਪਕਾਂ ਮੈਡਮ ਸੁਖਦੀਪ ਕੌਰ, ਮਨਪ੍ਰੀਤ ਕੌਰ, ਸ਼ਿੰਦਰਪਾਲ ਕੌਰ ਤੇ ਰੁਪਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ, ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ, ਵੀਰਾ ਬਾਲੀ ਕੌੜਾ, ਮੈਡਮ ਮਨਪ੍ਰੀਤ ਕੌਰ, ਰੀਤੂ ਕਮਲ, ਪਰਮਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਗਰਾਉਂ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ-6 ਤੋਂ ਅਕਾਲੀ ਦਲ ਵਲੋਂ ਅਮਰਜੀਤ ਸਿੰਘ ਨੂੰ ਉਮੀਦਵਾਰ ਐਲਾਨਿਆ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਛੋਟਾ ਘੱਲੂਘਾਰਾ ਦਿਹਾੜੇ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।