16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਫੁੱਟਬਾਲ ਦਾ ਸ਼ਾਨਦਾਰ ਇੰਟਰ ਹਾਊਸ ਟੂਰਨਾਮੈਂਟ ਕਰਵਾਇਆ <br/>

ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਜੇਤੂਆਂ ਨੂੰ ਸਨਮਾਨ ਕਰਦੇ ਹੋਏ ਵਾਈਸ ਪਿ੍ੰਸੀਪਲ ਡਾ. ਪੁਨੀਤਾ ਸ਼ਰਮਾ ਸੁਖਵਿੰਦਰ ਸਿੰਘ, ਰਘਬੀਰ ਸਿੰਘ, ਥਲਵਿੰਦਰ ਸਿੰਘ ਤੇ ਹੋਰ | ਅਜੀਤ ਤਸਵੀਰ <br/> 04-05-2026
ਚੌਂਕੀਮਾਨ, 3 ਮਈ (ਤੇਜਿੰਦਰ ਸਿੰਘ ਚੱਢਾ)-ਪੜ੍ਹਾਈ ਦੇ ਨਾਲ-ਨਾਲ ਇਕ ਵਿਦਿਆਰਥੀ ਦੇ ਜੀਵਨ 'ਚ ਖੇਡਾਂ ਦਾ ਵੀ ਅਹਿਮ ਤੇ ਵਿਸ਼ੇਸ਼ ਮਹੱਤਵ ਹੁੰਦਾ ਹੈ | ਖੇਡਾਂ ਵਿਦਿਆਰਥੀ ਦੀ ਸ਼ਖ਼ਸੀਅਤ ਨੂੰ ਉਭਾਰਨ 'ਚ ਵਿਸ਼ੇਸ਼ ਭੂਮਿਕਾ ਨਿਭਾਉਂਦੀਆਂ ਹਨ | ਇਸੇ ਗੱਲ ਨੂੰ ਮੱਦੇਨਜ਼ਰ ਰੱਖਦੇ ਹੋਏ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਫੁੱਟਬਾਲ ਦੇ ਇੰਟਰ ਹਾਊਸ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਚਾਰੇ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਫੁੱਟਬਾਲ ਦੇ ਇਨ੍ਹਾਂ ਮੁਕਾਬਲਿਆਂ ਵੱਧ-ਚੜ੍ਹ ਕੇ ਹਿੱਸਾ ਲਿਆ | ਇਹ ਫੁੱਟਬਾਲ ਮੁਕਾਬਲੇ ਜਮਾਤ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਵਿਚਕਾਰ ਹੋਏ | ਇਹ ਟੂਰਨਾਮੈਂਟ ਪਿ੍ੰਸੀਪਲ ਸੰਦੀਪ ਸੰਦੀਪ ਕੌਰ ਤੇ ਵਾਈਸ ਪਿ੍ੰਸੀਪਲ ਡਾ. ਪੁਨੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਇਆ | ਇਹ ਮੈਚ ਨਾਕਆਊਟ ਫਾਰਮੈਟ ਵਿਚ ਖੇਡਿਆ, ਜਿਸ 'ਚ ਟੀਮਾਂ ਨੇ ਮੈਦਾਨ ਵਿਚ ਆਪਣੀ ਪੂਰੀ ਕੋਸ਼ਿਸ਼ ਕੀਤੀ | ਇੰਟਰ-ਹਾਊਸ ਫੁੱਟਬਾਲ ਟੂਰਨਾਮੈਂਟ ਮੀਰੀ-ਪੀਰੀ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ, ਕੈਲੀਫੋਰਨੀਆ (ਯੂ.ਐੱਸ.ਏ.) ਦੁਆਰਾ ਸਪਾਂਸਰ ਕੀਤਾ ਗਿਆ ਸੀ | ਪਹਿਲਾ ਇਨਾਮ ਹਾਊਸ ਸਾਹਿਬਜ਼ਾਦਾ ਅਜੀਤ ਸਿੰ, ਦੂਜਾ ਇਨਾਮ ਹਾਊਸ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਤੀਜਾ ਇਨਾਮ ਹਾਊਸ ਸਾਹਿਬਜ਼ਾਦਾ ਜੁਝਾਰ ਸਿੰਘ ਨੇ ਪ੍ਰਾਪਤ ਕੀਤਾ | ਇਹ ਫੁੱਟਬਾਲ ਖੇਡ ਮੁਕਾਬਲੇ ਸ਼ਾਨਦਾਰ ਢੰਗ ਦੇ ਨਾਲ ਨੇਪਰੇ ਚਾੜੇ ਗਏ | ਅੰਤ 'ਚ ਪਿ੍ੰਸੀਪਲ ਸੰਦੀਪ ਕੌਰ ਨੇ ਜੇਤੂਆਂ ਨੂੰ ਵਧਾਈ ਦਿੱਤੀ | ਸਾਰੇ ਖਿਡਾਰੀਆਂ ਨੂੰ ਪ੍ਰੇਰਿਤ ਕੀਤਾ ਅਤੇ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਸਰੀਰਕ ਸਿੱਖਿਆ ਵਿਭਾਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਉਭਾਰਨ ਲਈ ਕਰਵਾਏ ਜਾਂਦੇ ਰਹਿਣਗੇ |

ਪਿਛਲੀ ਖ਼ਬਰ ਪ੍ਰਾਪਰਟੀ ਕਾਰੋਬਾਰੀ ਪਰਮਜੀਤ ਸਿੰਘ ਗਿੱਲ ਦੇ ਪਿਤਾ ਨੂੰ ਸਲੇਮਪੁਰ 'ਚ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ <br/>... ਅਗਲੀ ਖ਼ਬਰ ਬੜੂੰਦੀ 'ਚ ਪੰਚਾਇਤ ਵਲੋਂ ਰਸਤਿਆਂ 'ਚ ਇੰਟਰਲਾਕ ਲਗਾਉਣ ਤੇ ਹੋਰ ਵਿਕਾਸ ਕਾਰਜ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।