23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਕਸ਼ਮੀਰਾ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 05-05-2026
ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੀ ਸਿਆਸਤ ਵਿਚ ਅੱਜ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰਨ ਵਾਲੇ ਅਤੇ 'ਹਰ ਮੈਦਾਨ ਫ਼ਤਿਹ' ਸੰਸਥਾ ਦੇ ਪ੍ਰਧਾਨ ਕਸ਼ਮੀਰਾ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ | ਉਨ੍ਹਾਂ ਨੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਪਾਰਟੀ 'ਚ ਸ਼ਮੂਲੀਅਤ ਕੀਤੀ | ਕਸ਼ਮੀਰਾ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਖੰਨਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਗੁਰਕੀਰਤ ਸਿੰਘ ਦੀ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ | ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਕਸ਼ਮੀਰਾ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਵਾਰਡ ਨੰਬਰ 1 ਤੇ ਪੂਰੇ ਖੰਨਾ ਹਲਕੇ ਵਿਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ | ਇਸ ਮੌਕੇ ਕਸ਼ਮੀਰਾ ਸਿੰਘ ਨੇ ਕਿਹਾ, ਮੇਰਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਸਗੋਂ 'ਹਰ ਮੈਦਾਨ ਫ਼ਤਿਹ' ਸੰਸਥਾ ਦੇ ਜ਼ਰੀਏ ਸਮਾਜ ਸੇਵਾ ਕਰਨਾ ਹੈ | ਹੁਣ ਕਾਂਗਰਸ ਪਾਰਟੀ ਦੇ ਪਲੇਟਫ਼ਾਰਮ ਤੋਂ ਅਸੀਂ ਸ਼ਹਿਰ ਦੀ ਨੁਹਾਰ ਬਦਲਣ ਅਤੇ ਵਾਤਾਵਰਨ ਨੂੰ ਸੰਭਾਲਣ ਲਈ ਹੋਰ ਵੀ ਦਿ੍ੜਤਾ ਨਾਲ ਕੰਮ ਕਰਾਂਗੇ | ਇਸ ਮੌਕੇ ਰਜਿੰਦਰ ਸਿੰਘ ਸੋਨੂ, ਮਨਦੀਪ ਸਿੰਘ, ਰਵਿੰਦਰ ਸਿੰਘ ਸੋਨੀ, ਗੁਰਮਨਪ੍ਰੀਤ ਸਿੰਘ, ਸੁਖਵਿੰਦਰ ਕੌਰ, ਹਰਿੰਦਰ ਕੌਰ, ਬਲਜਿੰਦਰ ਕੌਰ, ਉਮੇਸ਼ ਜੈਨ, ਪੁਖਰਾਜ ਸਿੰਘ, ਸਰਵੇਸ਼ ਕੁਮਾਰ ਆਦਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਵਲੋਂ ਪਿੰਡ ਤੁਰਮਰੀ 'ਚ ਗਰਾਊਾਡ ਦਾ ਉਦਘਾਟਨ ਅਗਲੀ ਖ਼ਬਰ 80 ਲੱਖ ਦੀ ਲਾਗਤ ਨਾਲ ਤਿਆਰ 'ਮੁੱਖ ਮੰਤਰੀ ਖੇਡ ਮੈਦਾਨ' ਦਾ ਵਿਧਾਇਕ ਗੋਲਡੀ ਕੰਬੋਜ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।