23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕੈਂਸਰ ਬਿਮਾਰੀ ਦੀ ਰੋਕਥਾਮ ਪ੍ਰਤੀ ਚੈੱਕਅਪ ਕੈਂਪ ਲਗਾਇਆ

ਅਜੀਤ ਡੈਸਕ 05-05-2026
ਅਹਿਮਦਗੜ੍ਹ, 4 ਮਈ (ਰਵਿੰਦਰ ਪੁਰੀ)-ਸਮਾਜ ਸੇਵਾ ਦੀ ਅਨੋਖੀ ਮਿਸਾਲ ਪੇਸ਼ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲ ਧਾਲੀਵਾਲ ਦੀ ਅਗਵਾਈ ਹੇਠ ਹਲਕਾ ਅਮਰਗੜ੍ਹ ਵਿਖੇ ਵਿਸ਼ਾਲ ਮੈਗਾ ਮੈਡੀਕਲ ਕੈਂਪ ਲਗਾਇਆ | ਕੈਂਪ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਮਦਦ ਨਾਲ ਸਾਬਕਾ ਸਰਪੰਚ ਰੁਪਿੰਦਰ ਸਿੰਘ ਪਿੰਦੂ ਦੀ ਨਿਗਰਾਨੀ ਹੇਠ ਇਲਾਕੇ ਦੇ ਵੱਡੇ ਪਿੰਡ ਕੰਗਣਵਾਲ ਵਿਖੇ ਲਗਾਇਆ | ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਤੇ ਹੋਰ ਬਿਮਾਰੀਆਂ ਜਿਵੇਂ ਅੱਖਾਂ ਦੀ ਜਾਂਚ, ਹੱਡੀਆਂ ਦੀ ਜਾਂਚ ਤੇ ਸ਼ੂਗਰ-ਬੀਪੀ ਵਰਗੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਹੂਲਤਾਂ ਪ੍ਰਦਾਨ ਕਰਨਾ ਸੀ | ਇਸ ਮੌਕੇ ਮੈਡੀਕਲ ਟੈੱਸਟ ਤੇ ਦਵਾਈਆਂ ਮੁਫ਼ਤ ਵੰਡੀਆਂ ਗਈਆਂ, ਜਿਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨੂੰ ਬਹੁਤ ਰਾਹਤ ਮਿਲੀ | ਕੈਂਪ 'ਚ ਆਧੁਨਿਕ ਮਸ਼ੀਨਾਂ ਤੇ ਸਾਜ਼ੋ-ਸਾਮਾਨ ਦੀ ਵਰਤੋਂ ਕੀਤੀ ਗਈ, ਜਿਸ ਨਾਲ ਜਾਂਚ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ | ਆਯੋਜਕਾਂ ਮੁਤਾਬਿਕ ਇਸ ਕੈਂਪ ਦਾ ਉਦੇਸ਼ ਨਾ ਸਿਰਫ਼ ਇਲਾਜ ਕਰਨਾ ਬਲਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਸੀ | ਡਾਕਟਰਾਂ ਨੇ ਲੋਕਾਂ ਨੂੰ ਕੈਂਸਰ ਦੇ ਲੱਛਣਾਂ, ਰੋਕਥਾਮ ਦੇ ਉਪਾਵਾਂ ਤੇ ਨਿਯਮਤ ਜਾਂਚ ਦੀ ਜ਼ਰੂਰਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਥਾਨਕ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਕੈਂਪ ਸਮਾਜ ਲਈ ਬਹੁਤ ਲਾਭਦਾਇਕ ਹੁੰਦੇ ਹਨ |
ਪਿਛਲੀ ਖ਼ਬਰ 'ਦੱਬੀ ਚੱਲ ਬਟਾਲੀਅਨ' ਦੇ ਚੜ੍ਹਦੀ ਕਲਾ ਗਰੁੱਪ ਦੀ ਮੀਟਿੰਗ ਅਗਲੀ ਖ਼ਬਰ ਗੁਰਮਤਿ ਕੈਂਪ ਐਡਮਿੰਟਨ (ਕੈਨੇਡਾ) ਵਲੋਂ ਸਰਕਾਰੀ ਮਿਡਲ ਸਕੂਲ ਕਿਲਾ ਹਾਂਸ ਦੇ ਵਿਦਿਆਰਥੀਆਂ ਦਾ ਨਕਦ ਇਨਾਮ ਨਾਲ ਵਿਸ਼ੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।