28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕਣਕ ਦੀ ਅਦਾਇਗੀ 'ਚ ਦੇਰੀ ਨਾਲ ਕਿਸਾਨ ਹੋ ਰਹੇ ਪ੍ਰੇਸ਼ਾਨ-ਮੇਹਲੋਂ/ਜੰਡਿਆਲੀ

ਅਜੀਤ ਡੈਸਕ 10-05-2026
ਕੁਹਾੜਾ, 9 ਮਈ (ਸੰਦੀਪ ਸਿੰਘ ਕੁਹਾੜਾ)-ਕਣਕ ਦੀ ਫ਼ਸਲ ਦੀ ਅਦਾਇਗੀ ਨਾ ਮਿਲਣ ਕਾਰਨ ਕਿਸਾਨਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਜੇ ਤੱਕ ਫ਼ਸਲ ਦੀ ਕੇਵਲ ਅੱਧੀ ਕੀਮਤ ਹੀ ਆਈ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਜ਼ਿਲ੍ਹਾ ਪੈੱ੍ਰਸ ਸਕੱਤਰ ਈਰਿੰਦਰ ਸਿੰਘ ਜੌਲੀ ਜੰਡਿਆਲੀ, ਮੀਤ ਪ੍ਰਧਾਨ ਪਮਨਦੀਪ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਇਸ ਅਧੂਰੀ ਰਕਮ ਨਾਲ ਨਾ ਤਾਂ ਕੋਆਪਰੇਟਿਵ ਸੁਸਾਇਟੀ ਤੋਂ ਲਏ ਖਾਦ ਅਤੇ ਛਿਮਾਹੀ ਫ਼ਸਲ ਪਾਲਣ ਲਈ ਮਿਲੇ ਕਰਜ਼ੇ ਦੀ ਅਦਾਇਗੀ ਕੀਤੀ ਜਾ ਸਕਦੀ ਹੈ ਅਤੇ ਨਾ ਹੀ ਪਹਿਲਾਂ ਲਿਆ ਐਡਵਾਂਸ ਮੁਕਾਇਆ ਜਾ ਸਕਦਾ ਹੈ | ਇਸ ਹਾਲਤ ਵਿੱਚ ਕਿਸਾਨ ਦੁਬਿਧਾ ਵਿਚ ਫਸੇ ਹੋਏ ਹਨ | ਜਦਕਿ ਅਗਲੀ ਫ਼ਸਲ ਲਈ ਖੇਤ ਤਿਆਰ ਕਰਨੇ ਵੀ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦ ਬਾਕੀ ਰਹਿੰਦੀ ਅਦਾਇਗੀ ਨਾ ਕੀਤੀ ਗਈ ਤਾਂ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਸਕਦਾ ਹੈ | ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਪੂਰੀ ਅਦਾਇਗੀ ਜਲਦ ਤੋਂ ਜਲਦ ਯਕੀਨੀ ਬਣਾਈ ਜਾਵੇ ਤਾਂ ਜੋ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣ ਅਤੇ ਅਗਲੀ ਫ਼ਸਲ ਦੀ ਬਿਜਾਈ ਸਮੇਂ 'ਤੇ ਕਰ ਸਕਣ |
ਪਿਛਲੀ ਖ਼ਬਰ ਪੱਛਮੀ ਬੰਗਾਲ ਦੇ ਚੋਣ ਨਤੀਜੇ ਨੇ ਦੱਸਿਆ ਕਿ ਲੋਕ ਭਾਜਪਾ ਨਾਲ ਹਨ-ਰਾਏ ਮੰਜਾਲੀ ਅਗਲੀ ਖ਼ਬਰ ਗੁਰਕੀਰਤ ਕੋਟਲੀ ਨੇ ਵਜਾਇਆ ਚੋਣ ਬਿਗੁਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।